Site icon TheUnmute.com

ਪੰਜਾਬ ਸਰਕਾਰ ਨੇ 30 ਮਹੀਨਿਆਂ ‘ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 24 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਗੋਰ ਥੀਏਟਰ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ‘ਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ | ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਇਸ ਨੂੰ ਇਕ ਵੱਡੀ ਪ੍ਰਾਪਤੀ ਦੱਸਿਆ ਹੈ ਅਤੇ ਕਿਹਾ ਕਿ ਇਹ ਨੌਜਵਾਨਾਂ ਦੀ ਤਕਦੀਰ ਬਦਲਣ ‘ਚ ਸਹਾਇਕ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ‘ਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਿਸ਼ਨ ਰੁਜ਼ਗਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ।

ਇਨ੍ਹਾਂ ਨਵ-ਨਿਯੁਕਤ ਮੁਲਜ਼ਮਾਂ ‘ਚ 558 ਮਲਟੀਪਰਪਜ਼ ਹੈਲਥ ਵਰਕਰ (ਬੀਬੀਆਂ) ਜਾਂ ਸਹਾਇਕ ਨਰਸ ਦਾਈਆਂ (ANMs), 14 ਓਫਥਲਮਿਕ (ਅੱਖਾਂ ਦੀਆਂ ਬਿਮਾਰੀਆਂ ਨਾਲ ਸੰਬੰਧਿਤ) ਅਫ਼ਸਰ, 6 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਗ੍ਰੇਡ-2, 3 ਸਟੈਨੋਗ੍ਰਾਫਰ ਅਤੇ 5 ਵਾਰਡ ਅਟੈਂਡੈਂਟ (ਤਰਸ ਦੇ ਆਧਾਰ ‘ਤੇ) ਸ਼ਾਮਲ ਹਨ।

Read More: ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ ਪੰਜਾਬ ਸਰਕਾਰ ਵੱਲੋਂ 22.33 ਕਰੋੜ ਰੁਪਏ ਜਾਰੀ

ਇਸ ਦੌਰਾਨ ਆਪਣੇ ਸੰਬੋਧਨ ‘ਚ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਮੱਦੇਨਜਰ ਪੰਜਾਬ ਸਰਕਾਰ ਦੁਆਰਾ ਪੜਾਅਵਾਰ 1390 ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ, ਜਿਨ੍ਹਾਂ ‘ਚੋਂ ਪਹਿਲੇ ਪੜਾਅ ‘ਚ 400 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਿਆ ਹੈ। ਇਸਦੇ ਨਾਲ ਹੀ 435 ਹਾਊਸ ਸਰਜਨਾਂ ਦੀ ਨਿਯੁਕਤੀ ਵੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਸਿਹਤ ਵਿਭਾਗ ‘ਚ ਅੱਜ ਭਰਤੀ ਹੋਏ 586 ਉਮੀਦਵਾਰਾਂ ਸਮੇਤ ਕੁੱਲ 1910 ਨਵੇਂ ਉਮੀਦਵਾਰਾਂ ਦੀ ਭਰਤੀ ਕੀਤੀ ਹੈ ।

ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਦੱਸਿਆ ਕਿ ਸਿਹਤ ਵਿਭਾਗ ‘ਚ ਨਵੀਂ ਭਰਤੀ ਤਹਿਤ ਮਲਟੀਪਰਪਜ਼ ਹੈਲਥ ਵਰਕਰਾਂ (ਬੀਬੀਆਂ) ਦੀਆਂ ਕੁੱਲ 986 ਰੈਗੂਲਰ ਭਰਤੀਆਂ ਕੀਤੀਆਂ ਗਈਆਂ ਹਨ,ਇਨ੍ਹਾਂ ‘ਚੋਂ 586 ਅੱਜ ਵਿਭਾਗ ‘ਚ ਜੁਆਇਨ ਕਰ ਰਹੀਆਂ ਹਨ, ਜਦੋਂ ਕਿ 428 ਹੋਰ ਉਮੀਦਵਾਰਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸੂਝ-ਬੂਝ ਦੇ ਆਧਾਰ ‘ਤੇ ਇਨ੍ਹਾਂ ਅਹੁਦਿਆਂ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਠੋਸ ਯਤਨਾਂ ਸਦਕਾ ਪੰਜਾਬ ‘ਚੋਂ ਨੌਜਵਾਨਾਂ ਦਾ ਪਰਵਾਸ ਘਟਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਹੁਣ ਬਿਹਤਰ ਜ਼ਿੰਦਗੀ ਦੀ ਭਾਲ ‘ਚ ਵਿਦੇਸ਼ ਜਾਣ ਦੀ ਬਜਾਏ ਇੱਥੇ ਨੌਕਰੀਆਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ‘ਚ 30 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ 30 ਮਹੀਨਿਆਂ ‘ਚ ਕਲੀਨਿਕਾਂ ਦੀ ਕੁੱਲ ਗਿਣਤੀ 872 ਹੋ ਗਈ ਹੈ ਅਤੇ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਚੁੱਕੇ ਹਨ।

Exit mobile version