ਚੰਡੀਗੜ੍ਹ, 20 ਅਕਤੂਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਠੀਕ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਇੰਟਰਨੈੱਟ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ‘ਚ ਇਹ ਜਾਣਕਾਰੀ ਦਿੱਤੀ ਹੈ।
ਅਮਿਤ ਸ਼ਾਹ ਮੰਗਲਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ, ਝੋਟਾ ਕਤਲ ਮਾਮਲੇ ਦੀ ਸੀ.ਬੀ.ਆਈ. ਜਾਂਚ ਦਾ ਮੁੱਦਾ ਸੂਬੇ ਦੀ ਰਾਜਨੀਤੀ ਦਾ ਕੇਂਦਰ ਬਣ ਗਿਆ ਹੈ। ਝੋਟਾ ਦਾ ਪਰਿਵਾਰ ਅਤੇ ਪ੍ਰਦਰਸ਼ਨਕਾਰੀ ਲਗਾਤਾਰ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕਰਦੇ ਆ ਰਹੇ ਹਨ।
ਪਰਵਿੰਦਰ ਸਿੰਘ ਦੀ 13 ਅਕਤੂਬਰ ਨੂੰ ਇੱਕ ਮੈਡੀਕਲ ਸਟਰੀ ਦੇ ਮਾਲਕ ਨੇ ਮਾਨਸਾ ‘ਚ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਪਰਵਿੰਦਰ ਨਸ਼ਿਆਂ ਵਿਰੁੱਧ ਇੱਕ ਖੁੱਲ੍ਹਾ ਆਲੋਚਕ ਸੀ ਅਤੇ ਮੈਡੀਕਲ ਸਟੋਰਾਂ ‘ਤੇ ਨਸ਼ਿਆਂ ਦੀ ਕਥਿਤ ਗੈਰ-ਕਾਨੂੰਨੀ ਵਿਕਰੀ ਦਾ ਵਿਰੋਧ ਕਰ ਰਿਹਾ ਸੀ।
Read More: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮਾਸਟਰ ਕੇਡਰ ਯੂਨੀਅਨ ਨਾਲ ਉੱਚ ਪੱਧਰੀ ਬੈਠਕ




