Site icon TheUnmute.com

ਪੰਜਾਬ ਸਰਕਾਰ ਵੱਲੋਂ ਬਠਿੰਡਾ ਬੱਸ ਹਾਦਸੇ ‘ਚ ਮ੍ਰਿਤਕਾਂ ਦੇ ਵਾਰਸਾਂ ਲਈ ਸਹਾਇਤਾ ਰਾਸ਼ੀ ਦਾ ਐਲਾਨ

Bathinda Bus Accident

ਚੰਡੀਗੜ, 28 ਦਸੰਬਰ 2024: Bathinda Bus Accident: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਬਠਿੰਡਾ ‘ਚ ਵਾਪਰੇ ਨਿੱਜੀ ਬੱਸ ਹਾਦਸੇ ‘ਚ ਮ੍ਰਿਤਕ ਯਾਤਰੀਆਂ ਦੇ ਵਾਰਸਾਂ ਨੂੰ ਤਿੰਨ-ਤਿੰਨ ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ | ਸੀਐੱਮ ਮਾਨ ਨੇ ਕਿਹਾ ਕਿ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਯਾਤਰੀਆਂ ਦੇ ਵਾਰਸਾਂ ਨੂੰ ਤਿੰਨ-ਤਿੰਨ ਲੱਖ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਅਤੇ ਹਾਦਸੇ ‘ਚ ਜ਼ਖ਼ਮੀ ਹੋਏ ਯਾਤਰੀਆਂ ਦਾ ਪੂਰਾ ਇਲਾਜ ਮੁਫ਼ਤ ਹੋਵੇਗਾ |

ਜਿਕਰਯੋਗ ਹੈ ਕਿ ਬਠਿੰਡਾ ‘ਚ ਇੱਕ ਨਿੱਜੀ ਕੰਪਨੀ ਦੀ ਬੱਸ ਦੇ ਗੰਦੇ ਨਾਲੇ ‘ਚ ਡਿੱਗਣ ਨਾਲ ਦਰਦਨਾਕ ਹਾਦਸਾ ਵਾਪਰਿਆ ਸੀ | ਇਸ ਹਾਦਸੇ ‘ਚ ਡਰਾਈਵਰ ਸਮੇਤ 8 ਜਣਿਆਂ ਦੀ ਮੌਤ ਹੋ ਗਈ ਸੀ ਅਤੇ 24 ਤੋਂ ਵੱਧ ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ ਅਤੇ ਬੱਸ ਨਿੱਜੀ ਕੰਪਨੀ ਦੀ ਬੱਸ ਹੈ ਜਿਸਦਾ ਨੰਬਰ (ਪੀਬੀ 11 ਡੀਬੀ-6631) ਹੈ |

Read More: Bathinda accident: PM ਮੋਦੀ ਨੇ ਬਠਿੰਡਾ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਮੁਆਵਜ਼ਾ ਦੇਣ ਦਾ ਵੀ ਕਰਤਾ ਐਲਾਨ

Exit mobile version