July 2, 2024 9:22 pm
Ashirwad scheme

Ashirwad Scheme: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 34 ਕਰੋੜ ਰੁਪਏ ਦੀ ਰਾਸ਼ੀ ਨੂੰ ਪ੍ਰਵਾਨਗੀ

ਚੰਡੀਗੜ੍ਹ, 24 ਜੂਨ 2024: ਪੰਜਾਬ ਸਰਕਾਰ ਨੇ ਸੂਬੇ ‘ਚ ਅਸ਼ੀਰਵਾਦ ਸਕੀਮ ਤਹਿਤ 34 ਕਰੋੜ ਰੁਪਏ ਦੀ ਦੀ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਇਸ ਸਕੀਮ (Ashirwad scheme) ਤਹਿਤ 6786 ਲਾਭਪਤਾਰੀਆਂ ਨੂੰ ਲਾਭ ਮਿਲੇਗਾ | ਇਸ ਸੰਬੰਧੀ ਜਾਣਕਾਰੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ |

ਉਨ੍ਹਾਂ ਦੱਸਿਆ ਕਿ ਸਾਲ 2023-24 ਦੌਰਾਨ ਅਸ਼ੀਰਵਾਦ ਸਕੀਮ (Ashirwad scheme) ਪੋਰਟਲ `ਤੇ ਜਾਰੀ ਅਨੁਸੂਚਿਤ ਜਾਤੀ ਨਾਲ ਸੰਬੰਧਿਤ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਦੀ ਰਾਸ਼ੀ ਦੀ ਪ੍ਰਵਾਨਗੀ ਦਿੱਤੀ ਹੈ। ਸਾਲ 2023-24 ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਛੇਤੀ ਹੀ ਰਾਸ਼ੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਖਾਤੇ ‘ਚ ਜਮ੍ਹਾਂ ਕਰ ਦਿੱਤੀ ਜਾ ਜਾਵੇਗੀ | ਇਸਦੇ ਨਾਲ ਹੀ ਸ਼ਗਨ ਸਕੀਮ ਤਹਿਤ 51 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ | ਬਿਨੈਕਾਰ ਵਿਆਹ ਦੀ ਤਾਰੀਖ਼ ਤੋਂ ਪਹਿਲਾਂ ਅਤੇ 30 ਦਿਨਾਂ ਤੱਕ ਅਪਲਾਈ ਕਰ ਸਕਦਾ ਹੈ |