Schools

Punjab Breaking: ਪੰਜਾਬ ਸਰਕਾਰ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 02 ਨਵੰਬਰ 2024: ਪੰਜਾਬ ‘ਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ | ਇਸਦੇ ਚੱਲਦੇ ਪੰਜਾਬ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ (Schools) ਦਾ ਸਮਾਂ ਬਦਲ ਦਿੱਤਾ ਹੈ। ਸਰਕਾਰ ਨੇ ਇਹ ਫੈਸਲਾ ਪੰਜਾਬ ‘ਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਹੈ। ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਚ ਲਾਗੂ ਹੋਣਗੇ।

Read more:  Punjab News: ਪੰਜਾਬ ‘ਚ 3 ਦਿਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਾਲ ਹੀ ‘ਚ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ ਇਹ ਹੁਕਮ 1 ਨਵੰਬਰ ਤੋਂ ਲਾਗੂ ਹੋ ਗਏ ਹਨ। ਪਰ, ਸਕੂਲ (Schools) ਦਾ ਪਹਿਲਾ ਦਿਨ ਸੋਮਵਾਰ ਨੂੰ ਹੋਵੇਗਾ, ਇਸ ਲਈ ਇਹ ਸੋਮਵਾਰ ਤੋਂ ਹੀ ਸ਼ੁਰੂ ਹੋ ਜਾਵੇਗਾ। ਪੰਜਾਬ ਭਰ ‘ਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਪੰਜਾਬ ਸਰਕਾਰ ਦੇ ਹੁਕਮ ਲਾਗੂ ਹੋਣਗੇ।

Scroll to Top