July 2, 2024 9:57 pm
Punjab government

ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਤੋਂ ਭਿੰਡਰਾਂਵਾਲੇ ਦੀਆਂ ਤਸਵੀਰਾਂ ਹਟਾਉਣ ਦਾ ਫੈਸਲਾ ਲਿਆ ਵਾਪਸ

ਚੰਡੀਗੜ੍ਹ 12 ਜੁਲਾਈ 2022: ਪੰਜਾਬ ਸਰਕਾਰ ਵਲੋਂ ਪੀਆਰਟੀਸੀ (PRTC) ਤੇ ਪੈਪਸੂ (PEPSU) ਦੀਆਂ ਕੁਝ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦਾ ਹੁਕਮ ਵਾਪਸ ਲੈ ਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ਲਗਤਾਰ ਧਾਰਮਿਕ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ |

ਇਸ ਦੌਰਾਨ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਮਾਨ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ‘ਮੁੱਖ ਮੰਤਰੀ’ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕੇ ਦਿੱਤੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਤੋੜਨ ਵਾਲੀਆਂ ਤਾਕਤਾਂ ਸ਼ਕਤੀਸ਼ਾਲੀ ਹੁੰਦੀਆਂ ਜਾ ਰਹੀਆਂ ਨੇ ਅਤੇ ਕਮਜ਼ੋਰ ਮੁੱਖ ਮੰਤਰੀ ਦੇ ਕਾਰਨ ਖ਼ਤਰਾ ਹੋਰ ਵਧ ਗਿਆ ਹੈ।

ਜਿਕਰਯੋਗ ਹੈ ਕਿ ਮਾਨ ਸਰਕਾਰ ਵੱਲੋਂ ਇੱਕ ਸ਼ਿਕਾਇਤ ਦੇ ਬਾਅਦ ਸਰਕਾਰੀ ਬੱਸਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਨੂੰ ਹੁਣ ਵਾਪਸ ਲੈਣ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ | ਪੀਆਰਟੀਸੀ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਸਰਕਾਰੀ ਆਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਕਈ ਸਿੱਖ ਜਥੇਬੰਦੀਆਂ ਨੇ ਸਖ਼ਤ ਵਿਰੋਧ ਜਤਾਇਆ ਸੀ।

Punjab government