ਅੰਬਾਲਾ 31 ਦਸੰਬਰ 2024:Ashirwad Scheme: ਪੰਜਾਬ ਦੀ ਕੈਬਿਨਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸਾਲ 2024 ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਅਹਿਮ ਉਪਰਾਲੇ ਕੀਤੇ ਹਨ।
ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ ਵਿੱਦਿਅਕ, ਸਮਾਜਿਕ ਅਤੇ ਆਰਥਿਕ ਪੱਧਰ ‘ਤੇ ਉੱਨਤੀ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਤਹਿਤ ਸਾਲ 2024-25 ‘ਚ ਵਿਦਿਆਰਥੀਆਂ ਦੇ ਵਜ਼ੀਫੇ ਲਈ 245 ਕਰੋੜ ਰੁਪਏ ਰੱਖੇ ਹਨ |
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀਆਂ ਬਕਾਇਆ ਫੀਸਾਂ ਦਾ 40 ਫੀਸਦੀ ਅਦਾ ਕਰਨ ਲਈ 92 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਰਾਸ਼ੀ ਪੰਜਾਬ ਦੇ ਸਰਕਾਰੀ ਅਦਾਰਿਆਂ ਅਤੇ ਦੂਜੇ ਸੂਬਿਆਂ ਦੇ ਅਦਾਰਿਆਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਦਿੱਤੀ ਹੈ। ਸਾਲ 2024-25 ਲਈ 2.60 ਲੱਖ ਵਿਦਿਆਰਥੀਆਂ ਦਾ ਟੀਚਾ ਮਿੱਥਿਆ ਗਿਆ ਹੈ, ਜਦੋਂਕਿ ਇਸ ਸਕੀਮ ਤਹਿਤ ਪੋਰਟਲ ‘ਤੇ 2.38 ਲੱਖ ਵਿਦਿਆਰਥੀ ਨਵੇਂ ਰਜਿਸਟਰਡ ਹੋਏ ਹਨ।
ਆਸ਼ੀਰਵਾਦ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ 29411 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 15672 ਲਾਭਪਾਤਰੀਆਂ ਨੂੰ ਕੁੱਲ 45083 ਲਾਭਪਾਤਰੀਆਂ ‘ਚ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ ਹੈ।
ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਯੋਜਨਾ ਨੂੰ ਵਧੇਰੇ ਪਹੁੰਚਯੋਗ ਅਤੇ ਪਾਰਦਰਸ਼ੀ ਬਣਾਉਣ ਲਈ ਇਸ ਸਕੀਮ ਅਧੀਨ ਅਰਜ਼ੀਆਂ ਆਨਲਾਈਨ ਪ੍ਰਵਾਨ ਕੀਤੀਆਂ ਜਾਂਦੀਆਂ ਹਨ। ਇਸ ਸਕੀਮ (Ashirwad Scheme) ਦਾ ਲਾਭ ਲੈਣ ਲਈ ਉਮੀਦਵਾਰ http://ashirwad.punjab.gov.in ਪੋਰਟਲ ‘ਤੇ ਅਪਲਾਈ ਕੀਤਾ ਜਾ ਸਕਦਾ ਹੈ |
ਉਨ੍ਹਾਂ ਨੇ ਦੱਸਿਆ ਕਿ ਸਾਲ 2024-25 ‘ਚ ਜ਼ਿਲ੍ਹਾ ਤਰਨਤਾਰਨ ਵਿਖੇ ਡਾ: ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਲਈ 593.69 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਛੇ ਜ਼ਿਲ੍ਹਿਆਂ ‘ਚ ਡਾ: ਅੰਬੇਡਕਰ ਭਵਨਾਂ ਦੀ ਮੁਰੰਮਤ ਲਈ 200 ਕਰੋੜ ਰੁਪਏ ਜਾਰੀ ਕੀਤੇ ਹਨ।
ਡਾ: ਬਲਜੀਤ ਕੌਰ ਕਿਹਾ ਕਿ ਪਹਿਲੀ ਜਮਾਤ ਤੋਂ 10ਵੀਂ ਜਮਾਤ ਤੱਕ ਪੜ੍ਹਾਈ ਕਰਨ ਵਾਲੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਪੁਸਤਕਾਂ ਲਈ ਸਕੀਮ ਤਹਿਤ 39.69 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ | ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੇ ਆਦਰਸ਼ ਗ੍ਰਾਮ ਕੰਪੋਨੈਂਟ ਤਹਿਤ ਕੇਂਦਰੀ ਹਿੱਸੇ ਤੋਂ ਪ੍ਰਾਪਤ ਪੇਂਡੂ ਵਿਕਾਸ ਰਾਹੀਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ 39.98 ਕਰੋੜ ਰੁਪਏ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅਨੁਸੂਚਿਤ ਜਾਤੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਵੈ-ਰੁਜ਼ਗਾਰ ਸਕੀਮਾਂ ਤਹਿਤ 382 ਲਾਭਪਾਤਰੀਆਂ ਨੂੰ 6.62 ਕਰੋੜ ਰੁਪਏ ਦੇ ਕਰਜ਼ੇ ਅਤੇ ਸਬਸਿਡੀਆਂ ਵੰਡੀਆਂ ਗਈਆਂ ਹਨ। ਪੰਜਾਬ ਪੱਛੜੀਆਂ ਸ਼੍ਰੇਣੀਆਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਵੀ ਸਵੈ-ਰੁਜ਼ਗਾਰ ਸਕੀਮਾਂ ਤਹਿਤ 87 ਲਾਭਪਾਤਰੀਆਂ ਨੂੰ 2.36 ਕਰੋੜ ਰੁਪਏ ਦੇ ਕਰਜ਼ੇ ਵੰਡੇ ਗਏ।
Read More: Punjab Goverment: ਨਵੇਂ ਸਾਲ ਤੇ ਔਰਤਾਂ ਨੂੰ ਮਿਲੇਗਾ ਤੋਹਫ਼ਾ, ਪੰਜਾਬ ਸਰਕਾਰ ਨੇ ਲਿਆ ਫੈਸਲਾ