Tarun Sharma

ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਖਿਡਾਰੀ ਤਰੁਣ ਸ਼ਰਮਾ ਨੂੰ ਦਿੱਤੀ ਸਰਕਾਰੀ ਨੌਕਰੀ

ਚੰਡੀਗੜ੍ਹ, 26 ਜੁਲਾਈ 2024: ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੈਰਾ-ਕਰਾਟੇ ਚੈਂਪੀਅਨਸ਼ਿਪ ‘ਚ 18 ਗੋਲਡ ਮੈਡਲ ਜਿੱਤਣ ਵਾਲੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਰਹਿਣ ਵਾਲੇ ਤਰੁਣ ਸ਼ਰਮਾ (Tarun Sharma) ਨੂੰ ਪੰਜਾਬ ਸਰਕਾਰ ਨੇ ਨਗਰ ਕੌਂਸਲ ਖੰਨਾ ‘ਚ ਕਲਰਕ ਦੀ ਨੌਕਰੀ ਦਿੱਤੀ ਹੈ | ਨੌਕਰੀ ਮਿਲਣ ਤੋਂ ਬਾਅਦ ਤਰੁਣ ਸ਼ਰਮਾ ਭਾਵੁਕ ਹੋ ਗਿਆ | ਜਿਕਰਯੋਗ ਹੈ ਕਿ ਤਰੁਣ ਸ਼ਰਮਾ ਲੰਮੇ ਸਮੇਂ ਤੋਂ ਸੂਬਾ ਸਰਕਾਰ ਤੋਂ ਨੌਕਰੀ ਦੀ ਮੰਗ ਕਰ ਰਿਹਾ ਸੀ | ਇਸਦੇ ਚੱਲਦੇ ਕੁਝ ਦਿਨ ਪਹਿਲਾਂ ਡੀਸੀ ਦਫ਼ਤਰ ਦੇ ਸਾਹਮਣੇ ਬੂਟ ਪਾਲਿਸ਼ ਕਰਕੇ ਰੋਸ ਪ੍ਰਦਰਸ਼ਨ ਕੀਤਾ ਸੀ | ਨੌਕਰੀ ਮਿਲਣ ‘ਤੇ ਤਰੁਣ ਸ਼ਰਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ । ਇਸਤੋਂ ਪਹਿਲਾਂ ਪੰਜਾਬੀ ਗਾਇਕ ਕਰਨ ਔਜਲਾ ਨੇ ਤਰੁਣ ਦਾ 9 ਲੱਖ ਦਾ ਕਰਜ਼ਾ ਚੁਕਾਇਆ ਸੀ |

Scroll to Top