June 30, 2024 11:04 pm
ਮੁਲਾਜ਼ਮ

ਪੰਜਾਬ ਸਰਕਾਰ ਨੇ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ 21 ਫਰਵਰੀ ਦੀ ਦਿੱਤੀ ਛੁੱਟੀ

ਚੰਡੀਗੜ੍ਹ 20 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਮਤਦਾਨ ਦੀ ਪ੍ਰਕਿਰਿਆ ਦਾ ਕੁਝ ਹੀ ਸਮਾਂ ਬਾਕੀ ਹੈ। ਇਸ ਦੌਰਾਨ ਅਧਿਆਪਕਾਂ ਸਣੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਭਲਕੇ 21 ਫਰਵਰੀ ਨੂੰ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮ ਨੂੰ ਛੁੱਟੀ ਦਿੱਤੀ ਗਈ ਹੈ।