ਚੰਡੀਗੜ੍ਹ, 23 ਅਗਸਤ 2024: ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ |
ਇਸ ਸੰਬੰਧੀ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਬੀਤੇ ਦਿਨ ਮਿਉਸੀਪਲ ਭਵਨ ਵਿਖੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨਾਲ ਬੈਠਕ ਕੀਤੀ | ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਕੂੜਾ ਮੁਕਤ ਕਰਨ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ। ਜਿੱਥੇ ਵੀ ਕੂੜੇ ਦੇ ਢੇਰ ਪਏ ਹਨ ਤਾਂ ਇਹਨਾਂ ਨੂੰ ਛੇਤੀ ਸਫਾਈ ਕਰਵਾਕੇ ਕੂੜੇ ਨੂੰ ਪ੍ਰੋਸੈਸਿੰਗ ਪਲਾਂਟਾ ‘ਚ ਭੇਜਕੇ ਪ੍ਰੋਸੈਸ ਕੀਤਾ ਜਾਵੇ | ਇਸਦੇ ਨਾਲ ਹੀ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ‘ਚ ਸੀਵਰੇਜ ਦੀ ਸਾਫ ਸਫਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ |
ਸਥਾਨਕ ਸਰਕਾਰਾਂ (Punjab Government) ਬਾਰੇ ਮੰਤਰੀ ਨੇ ਕਾਰਜਸਾਧਕ ਅਫ਼ਸਰਾਂ ਤੋਂ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰੋਜੈਕਟਾਂ ਅਤੇ ਅਣਵਰਤੇ ਫੰਡਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਣਵਰਤੇ ਫੰਡਾਂ ਨੂੰ ਛੇਤੀ ਤੋਂ ਛੇਤੀ ਵਿਕਾਸ ਕਾਰਜਾਂ ਲਈ ਖਰਚ ਕੀਤਾ ਜਾਵੇ।