ਚੰਡੀਗੜ੍ਹ, 03 ਜਨਵਰੀ 2025: Lohri Bumper Lottery: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ “ਪੰਜਾਬ ਰਾਜ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025” ਦੀ ਇਨਾਮੀ ਰਾਸ਼ੀ ‘ਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ | ਇਸ ਇਨਾਮ ਰਾਸ਼ੀ ਨੂੰ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਹੋਰ ਸੂਬਿਆਂ ਦੀਆਂ ਲਾਟਰੀਆਂ ਨੂੰ ਸਖ਼ਤ ਮੁਕਾਬਲੇ ਦੇ ਨਾਲ-ਨਾਲ ਪੰਜਾਬ ਦੇ ਵਿਕਾਸ ‘ਚ ਯੋਗਦਾਨ ਪਾਉਂਦੇ ਹੋਏ ਵੱਡੇ ਇਨਾਮ ਜਿੱਤਣ ਦਾ ਦਿਲਚਸਪ ਮੌਕਾ ਪ੍ਰਦਾਨ ਕਰਨ ਲਈ ਚੁੱਕਿਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਮਾਲੀਏ ਨੂੰ ਵਧਾਉਣ ਅਤੇ ਪੰਜਾਬ ਦੀ ਲਾਟਰੀ ਮਾਰਕੀਟ ਨੂੰ ਹੋਰ ਆਕਰਸ਼ਕ ਬਣਾਉਣ ਲਈ ਇੱਕ ਵਿਆਪਕ ਪਹੁੰਚ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ “ਪੰਜਾਬ ਰਾਜ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025” ਸੂਬੇ ਦੇ ਲੋਕਾਂ ਨੂੰ ਦੋਹਰੇ ਲਾਭ ਪ੍ਰਦਾਨ ਕਰਦੀ ਹੈ। ਇਹ ਨਾ ਸਿਰਫ਼ ਮਹੱਤਵਪੂਰਨ ਇਨਾਮ ਜਿੱਤਣ ਦਾ ਮੌਕਾ ਪ੍ਰਦਾਨ ਕਰਦਾ ਹੈ, ਸਗੋਂ ਇਨ੍ਹਾਂ ਸਰਕਾਰੀ ਲਾਟਰੀਆਂ ਤੋਂ ਹੋਣ ਵਾਲੀ ਆਮਦਨ ਨੂੰ ਸਿੱਧੇ ਤੌਰ ‘ਤੇ ਵਿਕਾਸ ਪ੍ਰੋਜੈਕਟਾਂ ‘ਤੇ ਖਰਚ ਕੀਤਾ ਜਾਂਦਾ ਹੈ ਜਿਨ੍ਹਾਂ ਦਾ ਲਾਭ ਸੂਬੇ ਦੇ ਸਾਰੇ ਲੋਕਾਂ ਨੂੰ ਹੁੰਦਾ ਹੈ।
ਮੰਤਰੀ ਨੇ ਕਿਹਾ ਕਿ ਲਾਟਰੀਆਂ (Lohri Bumper Lottery) ਤੋਂ ਇਕੱਠੇ ਹੋਣ ਵਾਲੇ ਮਾਲੀਏ ‘ਚ ਚੋਖਾ ਵਾਧਾ ਹੋਣ ਦੀ ਸੰਭਾਵਨਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ 500 ਰੁਪਏ ਦੀ ਇਸ ਲਾਟਰੀ ਟਿਕਟ ‘ਚ ਦਿਲਚਸਪ ਇਨਾਮ ਜਿੱਤਣ ਦਾ ਮੌਕਾ ਹੈ, ਜਿਸ ‘ਚ ਪਹਿਲਾ ਇਨਾਮ 10 ਕਰੋੜ ਰੁਪਏ ਦਾ ਹੋਵੇਗਾ, ਦੂਜਾ ਇਨਾਮ 1 ਕਰੋੜ ਰੁਪਏ ਅਤੇ ਤੀਜਾ ਇਨਾਮ 50 ਲੱਖ ਰੁਪਏ ਹੋਵੇਗਾ | ਇਸਦੇ ਨਾਲ ਹੀ ਹੋਰ ਬਹੁਤ ਸਾਰੇ ਇਨਾਮ ਵੀ ਸ਼ਾਮਲ ਹਨ। ਇਨਾਮ ਉਨ੍ਹਾਂ ਦੱਸਿਆ ਕਿ ਇਸ ਲਾਟਰੀ ਤਹਿਤ ਕੁੱਲ 68,819 ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਦੀ ਕੁੱਲ ਇਨਾਮੀ ਰਾਸ਼ੀ 23,47,90,000 ਰੁਪਏ ਹੈ।
Read More: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ‘ਚ 8 ਨਵ-ਨਿਯੁਕਤ ਮੁਲਜ਼ਮਾਂ ਨੂੰ ਪੱਤਰ ਸੌਂਪੇ