Hybrid PMH 17

ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 1865 ਮੰਡੀਆਂ ‘ਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ : ਖੁੱਡੀਆਂ

ਚੰਡੀਗੜ੍ਹ,1 ਅਪ੍ਰੈਲ 2025: ਪੰਜਾਬ (punjab) ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (gurmeet singh Khudiyan) ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ (mandia) ਵਿੱਚ ਪੁਖਤਾ ਪ੍ਰਬੰਧ ਕੀਤੇ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੀਆਂ 1865 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ ਤਾਂ ਜੋ ਕਿਸਾਨਾਂ ਨੂੰ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਲਈ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ‘ਤੇ ਬਿਜਲੀ, ਛਾਂ ਅਤੇ ਸਾਫ਼ ਪੀਣ ਵਾਲੇ ਪਾਣੀ ਵਰਗੀਆਂ ਸਹੂਲਤਾਂ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (punjab sarkar) ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਫਸਲਾਂ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫਸਲਾਂ ਮੰਡੀਆਂ ਵਿੱਚ ਲਿਆਉਣ ਤੋਂ ਪਹਿਲਾਂ ਆਪਣੇ ਕਮਿਸ਼ਨ ਏਜੰਟਾਂ ਰਾਹੀਂ ਆਪਣੀ ਜ਼ਮੀਨ ਦੀ ਮੈਪਿੰਗ ਕਰਵਾਉਣ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ਼ ਪੂਰੀ ਤਰ੍ਹਾਂ ਸੁੱਕੀਆਂ ਫ਼ਸਲਾਂ ਹੀ ਲਿਆਉਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਦੀ ਖਰੀਦ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਕੀਤੀ ਜਾ ਸਕੇ।ਖੁੱਡੀਆਂ ਨੇ ਕਿਹਾ ਕਿ ਜ਼ਮੀਨ ਮਾਲਕ ਮੰਡੀ ਬੋਰਡ ਦੇ ਪੋਰਟਲ “emandikaran-pb.in” ‘ਤੇ ਜਾ ਕੇ ਆਪਣੀ ਜ਼ਮੀਨ ਦੇ ਮੈਪਿੰਗ ਵੇਰਵਿਆਂ ਦੀ ਪੁਸ਼ਟੀ ਕਰ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਵਿਆਪਕ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ, ਜੇ-ਫਾਰਮ ਧਾਰਕ ਕਿਸਾਨ ਹੁਣ ਆਪਣੀ ਸਬੰਧਤ ਮਾਰਕੀਟ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ ਅਤੇ ਆਯੁਸ਼ਮਾਨ ਸਿਹਤ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਖਰੀਦ ਪ੍ਰਕਿਰਿਆ ਸੰਬੰਧੀ ਕਿਸੇ ਵੀ ਜਾਣਕਾਰੀ ਲਈ, ਕਿਸਾਨ ਆਪਣੀ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਪੰਜਾਬ ਮੰਡੀ ਬੋਰਡ ਦੇ ਪੋਰਟਲ ‘ਤੇ ਜਾ ਸਕਦੇ ਹਨ।

Read More: ਪੰਜਾਬ ‘ਚ 43 ਹਜ਼ਾਰ ਏਕੜ ਤੋਂ ਵੱਧ ਰਕਬੇ ਵਿੱਚ ਮੱਛੀ ਪਾਲਣ ਕੀਤਾ ਜਾ ਰਿਹਾ, ਜਿਸ ਨਾਲ ਸਾਲਾਨਾ 1.81 ਲੱਖ ਟਨ ਮੱਛੀ ਪੈਦਾ ਹੁੰਦੀ: ਗੁਰਮੀਤ ਸਿੰਘ ਖੁੱਡੀਆਂ

 

Scroll to Top