ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ‘ਚ ਨਵੀਆਂ ਕੀਤੀਆਂ ਨਿਯੁਕਤੀਆਂ, ਜਾਣੋ ਕਿਸਨੂੰ ਕਿੱਥੋਂ ਮਿਲੀ ਜਗ੍ਹਾ

8 ਅਗਸਤ 2025: ਪੰਜਾਬ ਸਰਕਾਰ (punjab goverment) ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਦੱਸ ਦੇਈਏ ਕਿ ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ (social media plotform) ‘ਐਕਸ’ ‘ਤੇ ਸਾਂਝੀ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਨਿਯੁਕਤ ਕੀਤੇ ਗਏ ਸਾਰੇ ਵਿਅਕਤੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਨ੍ਹਾਂ ਲੋਕਾਂ ਨੂੰ ਚੇਅਰਮੈਨ ਬਣਾਇਆ ਗਿਆ ਹੈ

ਇਸ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੁੱਲ 70 ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਵਿਨੈ ਯਾਦਵ ਨੂੰ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ, ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ, ਰਾਮ ਕੁਮਾਰ ਨੂੰ ਸੈਣੀ ਭਲਾਈ ਬੋਰਡ ਦਾ ਚੇਅਰਮੈਨ, ਬਾਰੀ ਸਲਮਾਨੀ ਨੂੰ ਪੰਜਾਬ ਰਾਜ ਮੁਸਲਿਮ ਵਿਕਾਸ ਬੋਰਡ ਦਾ ਚੇਅਰਮੈਨ ਅਤੇ ਰਾਜੂ ਕਨੌਜੀਆ ਨੂੰ ਕਨੌਜੀਆ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਲਿਸਟ

https://x.com/BhagwantMann/status/1953675717902041434?t=SQyf4U78NLOUdem5s3E-qg&s=08

Read More: ਪੰਜਾਬ ਸਰਕਾਰ ਤਹਿਸੀਲਾਂ ‘ਚ ਤਾਇਨਾਤ ਸੇਵਾਦਾਰ ਤੇ ਸਹਾਇਕਾਂ ਦੀ ਕਰੇਗੀ ਤਬਾਦਲਾ

Scroll to Top