Punjab

ਪੰਜਾਬ ਸਰਕਾਰ ਨੇ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਕੀਤੀ ਤਿਆਰੀਆਂ

ਚੰਡੀਗੜ੍ਹ, 17 ਜੁਲਾਈ 2024: ਪੰਜਾਬ ਦੇ ਖੇਤੀਬਾੜੀ (Punjab Agriculture) ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ‘ਚ ਸਤੰਬਰ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਤਰ੍ਹਾਂ ਤਿਆਰ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਪਸ਼ੂਧਨ ਦੀਆਂ ਨਸਲ ਅਤੇ ਹੋਰ ਵਿਸ਼ੇਸ਼ਤਾਵਾਂ ਮੁਤਾਬਕ ਟੈਬਲੈੱਟ ਕੰਪਿਊਟਰਾਂ ਦੀ ਵਰਤੋਂ ਕਰਕੇ ਡਿਜ਼ੀਟਲ ਤਰੀਕੇ ਨਾਲ ਗਣਨਾ ਕੀਤੀ ਜਾਵੇਗੀ | ਭਾਰਤ ਸਰਕਾਰ ਦੇ ਅੰਕੜਿਆਂ ਮੁਤਾਬਕ ਪੰਜਾਬ ‘ਚ 64.75 ਲੱਖ ਤੋਂ ਵੱਧ ਪਸ਼ੂਧਨ ਅਤੇ ਪੋਲਟਰੀ ਜਾਨਵਰਾਂ ਦੀ ਗਣਨਾ ਕੀਤੀ ਜਾਵੇਗੀ |

ਇਸ ‘ਚ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਨਸਲ ਮੁਤਾਬਕ ਉਨ੍ਹਾਂ ਦੀ ਗਿਣਤੀ ਹੋਵੇਗੀ | ਇਸ ਸਰਵੇਖਣ ਲਈ 1 ਸਟੇਟ ਨੋਡਲ ਅਫ਼ਸਰ, 23 ਜ਼ਿਲ੍ਹਾ ਨੋਡਲ ਅਫ਼ਸਰ, 5 ਜ਼ੋਨਲ ਨੋਡਲ ਅਫ਼ਸਰ, 392 ਸੁਪਰਵਾਈਜ਼ਰ ਅਤੇ 1962 ਗਿਣਤੀ ਕਰਨ ਵਾਲੇ ਲਾਏ ਜਾਣਗੇ |

Scroll to Top