Site icon TheUnmute.com

ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਦਾ ਖਰੜਾ ਤਿਆਰ, ਸੁਝਾਅ ਲਈ ਕਿਸਾਨ ਜਥੇਬੰਦੀਆਂ ਨੂੰ ਭੇਜਿਆ ਖਰੜਾ

cabinet ministers

ਚੰਡੀਗੜ੍ਹ, 17 ਸਤੰਬਰ 2024: ਪੰਜਾਬ ਸਰਕਾਰ ਨੇ ਆਪਣੀ ਖੇਤੀ ਨੀਤੀ (Agricultural policy) ਦਾ ਖਰੜਾ ਤਿਆਰ ਕਰ ਲਿਆ ਹੈ | ਪੰਜਾਬ ਸਰਕਾਰ ਨੇ ਇਸ ਖੇਤੀ ਨੀਤੀ ਖਰੜੇ ਨੂੰ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਕੋਲ ਸੁਝਾਅ ਲਈ ਭੇਜਿਆ ਹੈ | ਇਸਤੋਂ ਬਾਅਦ ਹੀ ਪੰਜਾਬ ਸਰਕਾਰ ਇਸ ਖਰੜੇ ਨੂੰ ਅਮਲੀ ਰੂਪ ਦੇਵੇਗੀ |

ਇਸ ਨੀਤੀ (Agricultural policy) 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ-ਮਜ਼ਦੂਰਾਂ ਲਈ ਸਾਰੀਆਂ ਫਸਲਾਂ ਅਤੇ ਪੈਨਸ਼ਨਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦੀ ਸਿਫ਼ਾਰਸ਼ ਕਰਦੀ ਹੈ। ਇਸ ਤੋਂ ਇਲਾਵਾ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਛੋਟ ਦੇਣ ਲਈ “ਪਾਣੀ ਬਚਾਓ ਪੈਸਾ ਕਮਾਓ ਸਕੀਮ” ਲਿਆਉਣ ਦੀ ਵੀ ਸਿਫਾਰਸ਼ ਕੀਤੀ ਹੈ। ਸਰਕਾਰ ਨੇ ਇਸ ਨੀਤੀ ਰਾਹੀਂ ਜੈਵਿਕ ਖੇਤੀ ਨੂੰ ਪ੍ਰਫੁੱਲਤ ਕਰਨ ਵੱਲ ਜ਼ੋਰ ਦਿੱਤਾ ਹੈ |

ਇਸਦੇ ਨਾਲ ਹੀ ਹੁਣ ਕਿਸਾਨਾਂ ਅਤੇ ਇਸ ਖੇਤਰ ਦੇ ਮਾਹਿਰ ਲੋਕਾਂ ਤੋਂ ਰਾਏ ਲਈ ਜਾਵੇਗੀ। ਇਸ ਤੋਂ ਬਾਅਦ ਨੀਤੀ ਲਾਗੂ ਕੀਤੀ ਜਾਵੇਗੀ। ਨੀਤੀ ਬਣਾਉਂਦੇ ਸਮੇਂ ਕਿਸਾਨਾਂ ਨਾਲ ਸਬੰਧਤ ਹਰ ਮੁੱਦੇ ਨੂੰ ਛੂਹਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਜੋ ਕਿਸਾਨਾਂ ਨੂੰ ਫਾਇਦਾ ਹੋ ਸਕੇ। ਖਰੜੇ ‘ਚ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਯੋਜਨਾ ਤਿਆਰ ਕਰਨ ਦੀ ਗੱਲ ਕੀਤੀ ਗਈ ਹੈ। ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਤਿਆਰ ਕਰਨ ਦਾ ਵਿਚਾਰ ਵੀ ਖਰੜੇ ‘ਚ ਸ਼ਾਮਲ ਕੀਤਾ ਗਿਆ ਹੈ।

Exit mobile version