Dr. Baljit Kaur

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਗਈ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 7 ਅਪ੍ਰੈਲ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਪਹੁੰਚ ਤਹਿਤ ਪੰਜਾਬ ਸਰਕਾਰ (punjab sarkar) ਵੱਲੋਂ ਵਿੱਤੀ ਸਾਲ 2024-25 ਦੌਰਾਨ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਆਸ਼ੀਰਵਾਦ ਸਕੀਮ ਤਹਿਤ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦਿੱਤੀ |

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ (dr.baljit kaur) ਨੇ ਦੱਸਿਆ ਕਿ ਇਸ ਸਕੀਮ ਤਹਿਤ 20,136 ਲਾਭਪਾਤਰੀਆਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ | ਆਸ਼ੀਰਵਾਦ ਯੋਜਨਾ ਤਹਿਤ ਪੰਜਾਬ ਸਰਕਾਰ (punjab sarkar) ਵੱਲੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ (cabinet minister) ਨੇ ਸੁਚੇਤ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਜ਼ਰੂਰੀ ਹੈ। ਉਸਦਾ ਪਰਿਵਾਰ ਅਨੁਸੂਚਿਤ ਜਾਤੀ, ਪੱਛੜੀ ਸ਼੍ਰੇਣੀ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਵਿੱਤੀ ਸਹਾਇਤਾ ਡੀਬੀਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪੂਰੀ ਪਾਰਦਰਸ਼ਤਾ ਅਤੇ ਜਲਦੀ ਲਾਭ ਯਕੀਨੀ ਹੁੰਦਾ ਹੈ।ਅੰਤ ਵਿੱਚ ਡਾ: ਬਲਜੀਤ ਕੌਰ (dr.baljit kaur)  ਨੇ ਕਿਹਾ ਕਿ ਪੰਜਾਬ ਸਰਕਾਰ (punjab sarkar) ਸੂਬੇ ਦੇ ਹਰ ਵਰਗ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਆਤਮ ਨਿਰਭਰਤਾ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕਦਮ ਚੁੱਕ ਰਹੀ ਹੈ।

Read More: ਡਾ. ਬਲਜੀਤ ਕੌਰ ਨੇ 1.50 ਲੱਖ ਗੈਲਨ ਦੀ ਸਮਰੱਥਾ ਵਾਲੀ ਉਚੀ ਟੈਂਕੀ ਦੇ ਕੰਮ ਦੀ ਕੀਤੀ ਸ਼ੁਰੂਆਤ

Scroll to Top