UDID cards

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜੀਫ਼ਾ ਦੇਣ ਲਈ 110.00 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਮਈ 2023: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110.00 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ‘ਸਕਾਲਰਸ਼ਿਪ ਫਾਰ ਹੈਡੀਕੈਪਡ ਸਟੂਡੈਂਟਸ’ ਸਕੀਮ ਅਧੀਨ ਦਿੱਤੇ ਜਾਣ ਵਾਲਾ ਵਜ਼ੀਫਾ ਦਿਵਿਆਂਗਜਨ ਵਿਦਿਆਰਥਣਾਂ ਨੂੰ ਪੜਾਈ ਲਈ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦਿੱਤਾ ਜਾਂਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਸਮੇਂ-ਸਮੇਂ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ।

ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨ ਵਿਦਿਆਰਥੀਆਂ ਦੇ ਖਾਤੇ ਵਿੱਚ ਇਹ ਰਾਸ਼ੀ ਜਲਦ ਤੋਂ ਜਲਦ ਪੁੱਜਦੀ ਕੀਤੀ ਜਾਵੇ।

Scroll to Top