Site icon TheUnmute.com

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ

Punjab Government

ਚੰਡੀਗੜ੍ਹ, 24 ਅਗਸਤ 2024: ਪੰਜਾਬ ਸਰਕਾਰ (Punjab Government) ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਜ਼ਿਲ੍ਹਾ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸਦੀ ਜਾਣਕਾਰੀ ਦਿੱਤੀ ਹੈ |

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ (Punjab Government) ਵੱਲੋਂ ਜਾਰੀ ਇਸ ਰਾਸ਼ੀ ‘ਚ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਲੰਬਿਤ ਪਈਆਂ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਕੁੱਲ 675 ਲਾਭਪਾਤਰੀਆਂ ਨੂੰ ਕਵਰ ਕੀਤਾ ਹੈ।

ਇਨ੍ਹਾਂ ‘ਚ ਬਠਿੰਡਾ ਦੇ 33 ਲਾਭਪਾਤਰੀਆਂ, ਐਸ.ਬੀ.ਐਸ ਨਗਰ ਦੇ 196 ਅਤੇ ਮਾਨਸਾ ਦੇ 46 ਲਾਭਪਾਤਰੀਆਂ ਨੂੰ ਕਵਰ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ |

Exit mobile version