16 Adoption Agencies

ਪੰਜਾਬ ਸਰਕਾਰ ਨੇ 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਕੀਤੀ ਜਾਰੀ : ਡਾ.ਬਲਜੀਤ ਕੌਰ

ਚੰਡੀਗੜ੍ਹ, 4 ਅਪ੍ਰੈਲ 2025: ਪੰਜਾਬ ਸਰਕਾਰ (punjab sarkar) ਸਵੈ-ਨਿਰਭਰਤਾ ਵੱਲ ਚੁੱਕੇ ਜਾ ਰਹੇ ਕਦਮਾਂ ਦੇ ਹਿੱਸੇ ਵਜੋਂ ਅਨੁਸੂਚਿਤ ਜਾਤੀਆਂ ਅਤੇ ਦਿਵਯਾਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਬੰਧ ਵਿੱਚ, ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਨਾਲ ਸਬੰਧਤ 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਰਕਮ ਕਰਜ਼ੇ ਵਜੋਂ ਜਾਰੀ ਕੀਤੀ ਗਈ ਹੈ, ਜਿਸ ਵਿੱਚ 1.46 ਕਰੋੜ ਰੁਪਏ ਦੀ ਸਬਸਿਡੀ (subcidy) ਵੀ ਸ਼ਾਮਲ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ (dr. baljit kaur) ਕੌਰ ਨੇ ਦਿੱਤੀ।

ਡਾ. ਬਲਜੀਤ ਕੌਰ (dr. baljit kaur) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਤੌਰ ‘ਤੇ ਪਛੜੇ ਅਤੇ ਹਾਸ਼ੀਏ ‘ਤੇ ਧੱਕੇ ਲੋਕਾਂ ਨੂੰ ਵਿਦਿਅਕ, ਆਰਥਿਕ ਅਤੇ ਸਮਾਜਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਅਤੇ ਦਿਵਯਾਂਗਜਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਵੈ-ਰੁਜ਼ਗਾਰ ਅਤੇ ਉੱਚ ਸਿੱਖਿਆ ਲਈ ਰਿਆਇਤੀ ਵਿਆਜ ਦਰਾਂ ‘ਤੇ ਕਰਜ਼ੇ ਪ੍ਰਦਾਨ ਕਰ ਰਿਹਾ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ (dr. baljit kaur)  ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ 18 ਤੋਂ 55 ਸਾਲ ਦੀ ਉਮਰ ਦਾ ਕੋਈ ਵੀ ਅਨੁਸੂਚਿਤ ਜਾਤੀ ਦਾ ਵਿਅਕਤੀ, ਜਿਸਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੈ, ਸਵੈ-ਰੁਜ਼ਗਾਰ ਜਾਂ ਉੱਚ ਸਿੱਖਿਆ (Education) ਲਈ ਕਰਜ਼ਾ ਲੈ ਸਕਦਾ ਹੈ। ਇਸੇ ਤਰ੍ਹਾਂ, 18 ਤੋਂ 60 ਸਾਲ ਦੀ ਉਮਰ ਦਾ ਕੋਈ ਵੀ ਅਪਾਹਜ ਵਿਅਕਤੀ, ਜਿਸਦੀ 40% ਜਾਂ ਇਸ ਤੋਂ ਵੱਧ ਅਪੰਗਤਾ ਹੈ, ਭਾਵੇਂ ਉਸਦੀ ਜਾਤ ਕੋਈ ਵੀ ਹੋਵੇ, ਉਹ ਵੀ ਇਸ ਕਰਜ਼ ਦਾ ਲਾਭ ਲੈ ਸਕਦਾ ਹੈ।ਡਾ. ਬਲਜੀਤ ਕੌਰ (dr. baljit kaur)  ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ (punjab sarkar) ਸਮਾਜਿਕ ਅਤੇ ਆਰਥਿਕ ਤੌਰ ‘ਤੇ ਪਛੜੇ ਵਰਗਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਉਪਰਾਲੇ ਕਰ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਅਤੇ ਸਿੱਖਿਆ ਦੇ ਬਰਾਬਰ ਮੌਕੇ ਮਿਲ ਸਕਣ।

Read More: ਵਿਧਵਾ ਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

Scroll to Top