Silk seed

ਪੰਜਾਬ ਸਰਕਾਰ ਨੇ ਡਲਹੌਜ਼ੀ ‘ਚ 15 ਸਾਲਾਂ ਤੋਂ ਬੰਦ ਪਏ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਕੀਤਾ ਸ਼ੁਰੂ

ਚੰਡੀਗੜ੍ਹ, 21 ਜੂਨ 2024: ਪੰਜਾਬ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ‘ਚ ਸਥਿਤ ਪੰਜਾਬ ਦੇ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ (Silk seed)  ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ, ਇਹ ਸੈਂਟਰ ਪਿਛਲੇ 15 ਸਾਲਾਂ ਤੋਂ ਬੰਦ ਪਿਆ ਸੀ | ਇਸ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ ਕੀਤਾ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ।

ਜੌੜਾਮਾਜਰਾ ਨੇ ਦੱਸਿਆ ਕਿ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਲਈ ਪਹਿਲੀ ਕਿਸ਼ਤ ਵਜੋਂ 14 ਲੱਖ ਰੁਪਏ ਮਨਜ਼ੂਰ ਕੀਤੇ ਕੀਤੇ ਹਨ, ਜਿਸ ਨਾਲ ਸਤੰਬਰ ਤੋਂ ਸਿਲਕ ਸੀਡ ਗ੍ਰੇਨੇਜ ਤਿਆਰ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਰੇਸ਼ਮ ਦਾ ਬੀਜ ਸਸਤੇ ਭਾਅ ‘ਤੇ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਡਲਹੌਜ਼ੀ ਦਾ ਵਾਤਾਵਰਣ ਰੇਸ਼ਮ ਬੀਜ (Silk seed) ਉਤਪਾਦਨ ਲਈ ਬੇਹੱਦ ਅਨੁਕੂਲ ਹੈ ਅਤੇ ਸੈਂਟਰ ਸ਼ੁਰੂ ਹੋਣ ਨਾਲ ਪੰਜਾਬ ਦੇ ਲਗਭਗ 1500 ਕੰਢੀ ਖੇਤਰ ਦੇ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਫ਼ਾਇਦਾ ਮਿਲੇਗਾ । ਉਨ੍ਹਾਂ ਕਿਹਾ ਕਿ ਆਪਣੇ ਪੱਧਰ ‘ਤੇ ਰੇਸ਼ਮ ਬੀਜ ਸੈਂਟਰ ਚਾਲੂ ਹੋਣ ਨਾਲ ਰੇਸ਼ਮ ਬੀਜ ਦਾ ਵੱਧ ਉਤਪਾਦਨ ਹੋਵੇਗਾ ਅਤੇ ਇਸ ਨਾਲ ਪੰਜਾਬ ‘ਚ ਰੇਸ਼ਮ ਦੀ ਪੈਦਾਵਾਰ ‘ਚ ਵਾਧਾ ਹੋਵੇਗਾ |

Scroll to Top