MLA Kulwant Singh

ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ‘ਚ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ: ਵਿਧਾਇਕ ਕੁਲਵੰਤ ਸਿੰਘ

ਐਸ.ਏ.ਐਸ.ਨਗਰ, 21 ਸਤੰਬਰ, 2024: ਹਲਕਾ ਐਸ.ਏ.ਐਸ.ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਅੱਜ ਮੋਹਾਲੀ ਸੈਕਟਰ 78 ਦੇ ਸਪੋਰਟਸ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ | ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ‘ਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ |

ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਉਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ‘ਚ ਮੱਲਾਂ ਮਾਰਨ ਦੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਕੇ ਪੰਜਾਬ ‘ਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕੀਤਾ ਹੈ।

ਇਸ ਮੌਕੇ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਭਰਦੇ ਖਿਡਾਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਅਤੇ ਵੱਖ-ਵੱਖ ਖੇਡਾਂ ਲਈ ਸਪੋਰਟਸ ਨਰਸਰੀਆਂ ਰਾਹੀਂ ਖੇਡਾਂ ਨੂੰ ਜ਼ਮੀਨੀ ਪੱਧਰ ਤੋਂ ਪ੍ਰਫੁੱਲਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਹ ਪਹਿਲੀ ਵਾਰ ਹੈ ਕਿ ਏਸ਼ੀਆਈ ਖੇਡਾਂ ਅਤੇ ਓਲੰਪਿਕ ਖੇਡਾਂ’ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਤਿਆਰੀ ਕਰਨ ਲਈ ਕ੍ਰਮਵਾਰ 8 ਲੱਖ ਅਤੇ 15 ਲੱਖ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ ਹੈ। ਇਸੇ ਤਰ੍ਹਾਂ ਤਮਗਾ ਜੇਤੂਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਦੇ ਨਾਲ-ਨਾਲ ਉੱਚ ਦਰਜੇ ਦੀਆਂ ਸਨਮਾਨਜਨਕ ਰੁਤਬੇ ਵਾਲੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਸਨਮਾਨਿਤ ਕੀਤਾ ਹੈ।

ਸ. ਕੁਲਵੰਤ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਉਦਘਾਟਨੀ ਸਮਾਗਮ ‘ਚ ਹਾਜ਼ਰ ਸੈਂਕੜੇ ਖਿਡਾਰੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਇਹ ਸਹੀ ਸਮਾਂ ਅਤੇ ਪਲੇਟਫਾਰਮ ਹੈ ਕਿ ਤੁਸੀਂ ਆਪਣੀ ਯੋਗਤਾ ਦਿਖਾ ਸਕੋ ਅਤੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ‘ਚ ਮੱਲਾਂ ਮਾਰਨ ਲਈ ਨਿਸ਼ਾਨਾ ਮਿੱਥੋ। ਕੁਲਵੰਤ ਸਿੰਘ ਨੇ ਦੱਸਿਆ ਕਿ ਰਾਜ ਵੱਲੋਂ ਸ਼ੁਰੂ ਕੀਤੇ ਇਸ ਵਿਸ਼ਾਲ ਈਵੈਂਟ ‘ਚ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ 14 ਸਾਲ ਤੋਂ 70+ ਉਮਰ ਵਰਗ ਤੱਕ 37 ਮੁਕਾਬਲੇ ਕਰਵਾਏ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਜੇਤੂਆਂ ਨੂੰ ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਖੇਡਾਂ ਦੇ ਉਦਘਾਟਨੀ ਸਮਾਗਮ ਮੌਕੇ ਏਡ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਐਸ ਡੀ ਐਮ ਮੁਹਾਲੀ ਦੀਪਾਂਕਰ ਗਰਗ ਅਤੇ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਬੇਗੜਾ, ਰਾਜੀਵ ਵਸਿਸਟ, ਗੁਰਮੀਤ ਕੌਰ ਕੌਂਸਲਰ, ਜਸਪਾਲ ਸਿੰਘ ਮਟੌਰ, ਸਤਨਾਮ ਸਿੰਘ, ਸੁਖਚੈਨ ਸਿੰਘ, ਕਸ਼ਮੀਰ ਕੌਰ,ਇੰਦਰਜੀਤ ਕੌਰ, ਚਰਨਜੀਤ ਕੌਰ, ਹਰਪਾਲ ਸਿੰਘ ਚੰਨਾ, ਕੁਲਦੀਪ ਸਿੰਘ ਸਮਾਣਾ, ਹਰਮੇਸ਼ ਸਿੰਘ ਕੁੰਮੜਾ, ਅਵਤਾਰ ਸਿੰਘ ਮੌਲੀ, ਅਕਵਿੰਦਰ ਸਿੰਘ ਗੋਸਲ ਅਤੇ ਮਨਪ੍ਰੀਤ ਸਿੰਘ ਮਨੀ ਵੀ ਮੌਜੂਦ ਰਹੇ ।

Scroll to Top