Site icon TheUnmute.com

Punjab News: ਪੰਜਾਬ ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ ‘ਚ ਸ਼ੁਰੂ ਕੀਤੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ

Driving Skill Centers

ਚੰਡੀਗੜ੍ਹ, 21 ਜੂਨ 2024: ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਪੰਜ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ (Driving Skill Centers) ਸ਼ੁਰੂ ਕੀਤੇ ਹਨ | ਇਨ੍ਹਾਂ ਜ਼ਿਲ੍ਹਿਆਂ ‘ਚ ਹੁਸ਼ਿਆਰਪੁਰ, ਰੂਪਨਗਰ, ਬਠਿੰਡਾ, ਗੁਰਦਾਸਪੁਰ ਅਤੇ ਤਰਨ ਤਾਰਨ ਸ਼ਾਮਲ ਹਨ | ਇਸ ਸਕਿੱਲ ਸੈਂਟਰ ਦਾ ਮਕਸਦ ਇਹ ਹੈ ਕਿ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਕਿਤੇ ਦੂਰ ਨਾ ਜਾਣਾ ਪਵੇ।

ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ ਕਰਦੇ ਹੋਏ ਦਿੱਤੀ ਹੈ ਅਤੇ ਸਿੱਖਿਆਰਥੀਆ ਨੂੰ ਸਰਟੀਫਿਕੇਟ ਵੀ ਸੌਂਪੇ ।

ਉਨਾਂ ਨੇ ਕਿਹਾ ਕਿ ਪਹਿਲਾਂ ਨਵਾਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਜਾਂ ਫਿਰ ਪੁਰਾਣਾ ਲਾਇਸੈਂਸ ਰਿਨਿਊ ਕਰਵਾਉਣ ਲਈ ਰਿਫ੍ਰੈਸਰ ਕੋਰਸ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਮਹੂਆਣਾ ਜਾਣਾ ਪੈਂਦਾ ਸੀ ਅਤੇ ਲੋਕਾ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਸੀ। ਹੁਣ ਉਹ ਲੋਕ ਆਪਣੀ ਟ੍ਰੇਨਿੰਗ ਰੈੱਡ ਕਰਾਸ ਦਫਤਰ ਤਰਨ ਤਾਰਨ ਵਿਖੇ ਬਣੇ ਸੈਂਟਰ (Driving Skill Centers) ‘ਚ ਕਰ ਸਕਦੇ ਹਨ।

 

Exit mobile version