July 7, 2024 6:37 am
physical test

ਪੰਜਾਬ ਸਰਕਾਰ ਵੱਲੋਂ ਨੌਜਵਾਨ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 11 ਜੂਨ 2024: ਜੋ ਨੌਜਵਾਨ ਅਗਨੀਵੀਰ ਫੌਜ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋ ਗਏ ਹਨ, ਉਨ੍ਹਾਂ ਨੌਜਵਾਨ ਦਾ ਫਿਜ਼ੀਕਲ ਟੈਸਟ (physical Test) 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ ਹੈ, ਇਹ ਜਾਣਕਾਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਜੋ ਨੌਜਵਾਨ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਹਨ, ਉਹ ਨੌਜਵਾਨ ਫਿਜ਼ੀਕਲ ਦੀ ਤਿਆਰੀ (physical Test)  ਲਈ ਸਵੇਰੇ 08:00 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਵਾਰ ਅਗਨੀਵੀਰ ਦੀ ਭਰਤੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਹੋ ਰਹੀ ਹੈ ਅਤੇ ਇਸ ਦਾ ਲਾਭ ਉਠਾਉਣ ਲਈ ਸਾਰੇ ਹੀ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਾਬਤਾ ਕਰਨ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁਵਕ ਕੈਂਪ ਵਿੱਚ ਆਉਣ ਸਮੇਂ ਆਨ-ਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਰਿਜ਼ਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫ਼ਿਕੇਟ ਅਤੇ ਫੋਟੋਸਟੇਟ ਕਾਪੀ, ਪੰਜਾਬ ਰਿਹਾਇਸ਼ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟੇ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਬੈਂਕ ਖਾਤਾ ਚਾਲੂ ਹਾਲਤ ਵਿੱਚ ਹੋਵੇ, ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।

ਨੌਜਵਾਨ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤਿਆਰੀ ਦੀ ਕੋਈ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 88728-02046 ਅਤੇ 78891-75575 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।