ਚੰਡੀਗੜ੍ਹ, 12 ਜੁਲਾਈ 2024: ਪੰਜਾਬ ਸਰਕਾਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਰਾਸ਼ਨ ਡਿੱਪੂ ਹੋਲਡਰਾਂ (Ration depot holders) ਨੂੰ ਅਦਾ ਕੀਤੇ ਜਾਣ ਵਾਲੇ ਕਮਿਸ਼ਨ ਦੀ ਬਕਾਇਆ 45 ਕਰੋੜ ਰੁਪਏ ਦੀ ਮਾਰਜਨ ਮਨੀ ਅਗਲੇ ਹਫ਼ਤੇ ਤੱਕ ਸਿੱਧੇ ਡਿੱਪੂ ਹੋਲਡਰਾਂ ਦੇ ਬੈਂਕ ਖਾਤਿਆਂ ‘ਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਇਸਦੀ ਜਾਣਕਾਰੀ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ ਹੈ |
ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ‘ਚ NFSA ਤਹਿਤ ਵੰਡ ਅਧੀਨ FPS ਡੀਲਰਾਂ ਨੂੰ ਮਾਰਜਿਨ ਮਨੀ/ਕਮਿਸ਼ਨ ਦੇ 61.45 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 14000 ਇਲੈਕਟ੍ਰਾਨਿਕ ਭਾਰ ਤੋਲਣ ਵਾਲੀਆਂ ਮਸ਼ੀਨਾਂ ਲਈ ਵਰਕ ਆਰਡਰ ਵੀ ਜਾਰੀ ਕੀਤਾ ਹੈ |