Smart City Projects

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਲਈ ਵਿਸ਼ੇਸ਼ ਆਨਲਾਈਨ ਮਿਲਣੀ

ਚੰਡੀਗੜ੍ਹ 10 ਮਈ 2026: ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਸਮੇਂ ਸਿਰ ਹੱਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ (Punjab government) ਬੁੱਧਵਾਰ, 13 ਮਈ, 2026 ਨੂੰ ਸਵੇਰੇ 11:00 ਵਜੇ (IST) ਇੱਕ “ਆਨਲਾਈਨ ਮਿਲਣੀ” ਦਾ ਆਯੋਜਨ ਕਰ ਰਹੀ ਹੈ।

ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ, ਪੰਜਾਬ ਦੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਔਨਲਾਈਨ ਮਿਲਣੀ ਦੌਰਾਨ, ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਮੀਟਿੰਗ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਜਲਦੀ ਅਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਔਨਲਾਈਨ ਮੀਟਿੰਗ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ https://forms.gle/KKUutEpVTeccLSta6 ਲਿੰਕ ਰਾਹੀਂ ਕੀਤੀ ਜਾ ਸਕਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਮਿਤੀ ਅਤੇ ਸਮੇਂ ਅਨੁਸਾਰ “ਆਨਲਾਈਨ ਮੀਟਿੰਗ” ਵਿੱਚ ਸ਼ਾਮਲ ਹੋਣ ਲਈ https://new.bharatvc.nic.in/join/8833894922 ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਸ਼ਾਮਲ ਹੋਣ ਲਈ ਆਈਡੀ 8833894922 ਹੋਵੇਗੀ ਅਤੇ ਪਾਸਵਰਡ 742627 ਹੋਵੇਗਾ।

ਐਨ.ਆਰ.ਆਈ. ਮੰਤਰੀ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਇਸ “ਆਨਲਾਈਨ ਮੀਟਿੰਗ” ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ।

Read More: ਈਡੀ ਨੇ ਮੰਤਰੀ ਸੰਜੀਵ ਅਰੋੜਾ ਦਾ ਹਾਸਲ ਕੀਤਾ ਰਿਮਾਂਡ

ਵਿਦੇਸ਼

Scroll to Top