Punjab Goverment: ਸਕੂਲੀ ਬੱਚਿਆਂ ਲਈ ਅਹਿਮ ਖ਼ਬਰ, ਹੁਣ ਇਸ ਦਿਨ ਖੁੱਲਣਗੇ ਸਕੂਲ

31 ਦਸੰਬਰ 2024: ਪੰਜਾਬ (punjab) ‘ਚ ਵਧਦੀ ਠੰਡ ਦਰਮਿਆਨ ਸਕੂਲਾਂ ਦੀਆਂ ਛੁੱਟੀਆਂ (holidays) ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਵਿਭਾਗ (education department) ਵੱਲੋਂ ਜਾਰੀ ਹੁਕਮਾਂ ਅਨੁਸਾਰ ਪਹਿਲਾਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਸਨ, ਪਰ ਅੱਜ ਕੀਤੇ ਗਏ ਐਲਾਨ ਅਨੁਸਾਰ ਹੁਣ ਇਹ ਛੁੱਟੀਆਂ 7 ਜਨਵਰੀ ਤੱਕ ਰਹਿਣਗੀਆਂ। ਸਿੱਖਿਆ (education department) ਵਿਭਾਗ ਦੇ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ (government and private schools) ਅਤੇ ਪ੍ਰਾਈਵੇਟ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਦੱਸ ਦੇਈਏ ਕਿ ਸੂਬੇ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਸਿੱਖਿਆ (education department) ਵਿਭਾਗ ਨੇ ਛੁੱਟੀਆਂ ਵਧਾ ਦਿੱਤੀਆਂ ਹਨ।

ਦੱਸ ਦੇਈਏ ਕਿ ਇਸ ਦੇ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ (Education Minister Harjot Singh Bains) ਹਰਜੋਤ ਸਿੰਘ ਬੈਂਸ ਨੇ X ‘ਤੇ ਪੋਸਟ (post) ਸਾਂਝੀ ਕਰ ਜਾਣਕਾਰੀ ਦਿੱਤੀ ਹੈ, ਜਾਣਕਾਰੀ ਦਿੰਦੇ ਹੋਏ ਲਿਖਿਆ ਹੈ ਕਿ…ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ (holidays) ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁੱਲਣਗੇ।

ਮੌਸਮ ਦੀ ਗੱਲ ਕਰੀਏ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਕਾਰਨ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਵਿਜ਼ੀਬਿਲਟੀ (visibility) ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ (chandigarh) ਵਿੱਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਅਜਿਹੇ ‘ਚ ਵਿਦਿਆਰਥੀਆਂ ਖਾਸ ਕਰਕੇ ਛੋਟੇ ਬੱਚਿਆਂ ਨੂੰ ਸਵੇਰੇ ਜਲਦੀ ਸਕੂਲ ਜਾਣਾ ਮੁਸ਼ਕਿਲ ਹੋ ਰਿਹਾ ਹੈ।

ਸਵੇਰੇ ਹਾਈਵੇਅ ‘ਤੇ ਧੁੰਦ ਦਾ ਕਾਫੀ ਅਸਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੂੰਏਂ ਦੀ ਚਿਤਾਵਨੀ ਦਿੰਦਿਆਂ ‘ਯੈਲੋ ਅਲਰਟ’ (yellow alert) ਐਲਾਨਿਆ ਗਿਆ ਹੈ।

ਠੰਢੀਆਂ ਹਵਾਵਾਂ ਦੇ ਚੱਲਦਿਆਂ ਅੱਜ ਪੰਜਾਬ ਦਾ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 5 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ, ਜਦੋਂ ਕਿ ਫਰੀਦਕੋਟ ਵਿੱਚ 6.8 ਡਿਗਰੀ, ਬਠਿੰਡਾ ਵਿੱਚ 7.2 ਅਤੇ ਅੰਮ੍ਰਿਤਸਰ ਵਿੱਚ 7.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੇਕਰ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਗੁਰਦਾਸਪੁਰ ਤੋਂ ਇਲਾਵਾ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 11 ਤੋਂ 13 ਡਿਗਰੀ ਦਰਜ ਕੀਤਾ ਗਿਆ ਹੈ।

read more: Winter Holidays: ਕੀ ਪੰਜਾਬ ‘ਚ ਭਲਕੇ ਖੁੱਲਣਗੇ ਸਕੂਲ, ਅੱਜ ਛੁੱਟੀਆਂ ਹੋਈਆਂ ਖ਼ਤਮ

 

Scroll to Top