Martyred Soldiers

ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾਈ

ਚੰਡੀਗੜ੍ਹ, 8 ਫਰਵਰੀ 2025: ਪੰਜਾਬ ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ (Martyred Soldiers) ਦੇ ਪਰਿਵਾਰਾਂ ਦੀ ਮੱਦਦ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਕਮ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ।

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿਤਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ, ਸ਼ਹੀਦਾਂ (Martyred Soldiers) ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਐਕਸ-ਗ੍ਰੇਸ਼ੀਆ ਰਕਮ ਨੂੰ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰਨਾ ਪੰਜਾਬ ਸਰਕਾਰ ਦੇ ਉਨ੍ਹਾਂ ਦੇ ਬਲੀਦਾਨਾਂ ਪ੍ਰਤੀ ਸਤਿਕਾਰ ਅਤੇ ਸ਼ੁਕਰਗੁਜ਼ਾਰੀ ਨੂੰ ਦਰਸਾਉਂਦਾ ਹੈ।

ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸੂਬਾ ਸਰਕਾਰ ਦੀ ਆਪਣੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਹੁਣ ਤੱਕ, ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਪ੍ਰਾਪਤ ਹੋਇਆ ਹੈ।

ਕੈਬਿਨਟ ਮੰਤਰੀ ਨੇ ਕਿਹਾ ਕਿ ਐਕਸ-ਗ੍ਰੇਸ਼ੀਆ ਵਧਾਉਣ ਤੋਂ ਇਲਾਵਾ, ਸਰਕਾਰ ਦੁਆਰਾ ਕਈ ਹੋਰ ਭਲਾਈ ਉਪਾਅ ਵੀ ਲਾਗੂ ਕੀਤੇ ਹਨ, ਜਿਸ ‘ਚ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਰਕਮ ਨੂੰ ਉਨ੍ਹਾਂ ਦੀ ਅਸਮਰਥਾ ਦੇ ਅਧਾਰ ਤੇ 10 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਪਰਿਵਾਰਾਂ ਨੂੰ ਆਰਥਿਕ ਸਥਿਰਤਾ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।

Read More: ਪੰਜਾਬ ਵਿਧਾਨ ਸਭਾ ‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਹੋਈ ਕਾਗਜ਼ ਰਹਿਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

Scroll to Top