ਚੰਡੀਗੜ੍ਹ, 16 ਸਤੰਬਰ 2024: ਪੰਜਾਬ ਸਰਕਾਰ ਨੇ ਸਕੱਤਰੇਤ ਪੱਧਰ ‘ਤੇ OSD (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ 2024 ਰੱਖੀ ਗਈ ਹੈ | ਚਾਹਵਾਨ ਬਿਨੈਕਾਰ ਹੋਰ ਜਾਣਕਾਰੀ ਲਈ ਵੈੱਬਸਾਈਟਾਂ punjab.gov.in, welfare.punjab.gov.in ‘ਤੇ ਪ੍ਰਾਪਤ ਕਰ ਸਕਦਾ ਹੈ |
ਇਸ ਸੰਬੰਧੀ ਕੈਬਿਨਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ.(ਲਿਟੀਗੇਸ਼ਨ) ਦੀ ਅਸਾਮੀ ਲਈ ਭਰਤੀ ਕਰਨੀ ਹੈ | ਉਨ੍ਹਾਂ ਕਿਹਾ ਇਹ ਨਿਯੁਕਤੀ ਨਾਲ ਤਜਰਬੇਕਾਰ ਕਾਨੂੰਨੀ ਮਾਹਰਾਂ ਲਈ ਪੰਜਾਬ ਦੇ ਹਾਸ਼ੀਏ ‘ਤੇ ਰਹਿ ਗਏ ਭਾਈਚਾਰਿਆਂ ਨੂੰ ਨਿਆਂ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਅਤੇ ਵਿਭਾਗ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰੇਗੀ।
ਇਸ ਸੰਬੰਧੀ ਬਿਨੈਕਾਰ ਪਹਿਲੀ ਡਿਵੀਜ਼ਨ ‘ਚ ਐਲ.ਐਲ.ਬੀ ਨਾਲ ਗ੍ਰੈਜੂਏਟ ਅਤੇ ਦਸਵੀਂ ਪੱਧਰ ਤੱਕ ਪੰਜਾਬੀ ਪਾਸ ਹੋਣਾ ਚਾਹੀਦਾ ਹੈ, ਇਸਦੇ ਨਾਲ ਹੀ ਵਿਅਕਤੀ ਨੂੰ 60,000 ਰੁਪਏ ਦੀ ਨਿਸ਼ਚਿਤ ਤਨਖਾਹ/ਰਿਟੇਨਰਸ਼ਿਪ ਫੀਸ ਦਾ ਭੁਗਤਾਨ ਨਿਯੁਕਤ ਕੀਤਾ ਜਾਵੇਗਾ | ਇਸ ਅਹੁਦੇ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ, ਪਰ ਕਾਰਜਕਾਲ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ।
ਇਸਦੇ ਨਾਲ ਹੀ ਬਿਨੈਕਾਰ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ‘ਚ 3 ਸਾਲ ਦਾ ਅਭਿਆਸ ਕਰਨ ਦਾ ਤਜਰਬਾ, ਜਾਂ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ, ਪੰਜਾਬ/ਐਡਵੋਕੇਟ ਜਨਰਲ ਦਫ਼ਤਰ, ਪੰਜਾਬ ‘ਚ ਤਿੰਨ ਸਾਲ ਦਾ ਕੰਮ ਕਰਨ ਦਾ ਤਜਰਬਾ ਜਾਂ ਪੰਜਾਬ ਨਿਆਂਇਕ ਸੇਵਾ ਦਾ ਸੇਵਾਮੁਕਤ ਅਧਿਕਾਰੀ ਅਤੇ ਬਿਨੈਕਾਰ ਦੀ ਉਮਰ ਅਰਜ਼ੀਆਂ ਦੀ ਪ੍ਰਾਪਤੀ ਦੀ ਆਖਰੀ ਮਿਤੀ ਨੂੰ 35-62 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਦੱਸਿਆ ਕਿ OSD (ਐਲ) ਦੇ ਅਹੁਦੇ ‘ਤੇ ਨਿਯੁਕਤੀ ਸਰਕਾਰ ਦੁਆਰਾ ਕਮੇਟੀ ਦੀ ਸਿਫ਼ਾਰਸ਼ ‘ਤੇ ਕੀਤੀ ਜਾਵੇਗੀ ਜੋ ਐਲ.ਐਲ.ਬੀ ‘ਚ ਅੰਕਾਂ ਦੀ ਪ੍ਰਤੀਸ਼ਤਤਾ, ਐਲ.ਐਲ.ਐਮ ਵੇਟਿੱਜ, ਰਿੱਟ ਪਟੀਸ਼ਨਾਂ ਦੇ ਜਵਾਬ ਦਾ ਅਨੁਭਵ ਅਤੇ ਖਰੜਾ ਤਿਆਰ ਕਰਨਾ, ਪੈਰਾਮੀਟਰ ਦੇ ਆਧਾਰ ‘ਤੇ ਯੋਗ ਉਮੀਦਵਾਰਾਂ ਦੀ ਮੈਰਿਟ ਤਿਆਰ ਕਰੇਗੀ।
ਇਸ ਅਸਾਮੀ ਲਈ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 30 ਸਤੰਬਰ 2024 ਤੱਕ ਭੇਜ ਸਕਦੇ ਹਨ।