MLA Kulwant Singh

ਕਿਸਾਨਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਕੁਲਵੰਤ ਸਿੰਘ

ਐੱਸ.ਏ.ਐੱਸ. ਨਗਰ, 18 ਜੁਲਾਈ, 2024: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਸਾਨ ਵਿਕਾਸ ਚੈਂਬਰ ਵਿਖੇ ਸਾਉਣੀ ਦੀਆਂ ਫਸਲਾਂ ਦੀ ਸੁੱਚਜੀ ਕਾਸ਼ਤ ਕਰਨ ਸੰਬੰਧੀ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ‘ਚ ਸ਼ਮੂਲੀਅਤ ਕੀਤੀ |
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਵਚਨਬੱਧ ਹੈ, ਜਿਸ ਤਹਿਤ ਪੰਜਾਬ ਦੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਇਕ ਵਾਰ ਵੀ ਕਿਸਾਨਾਂ ਨੂੰ ਮੰਡੀਆਂ ‘ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਗਿਆ।
Mohali
ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਖੇਤੀਬਾੜੀ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਨੇ ਨਕਲੀ ਖਾਦਾਂ, ਦਵਾਈਆਂ ਨੂੰ ਨੱਥ ਪਾਈ ਹੈ। ਕਿਸਾਨੀ ਪੂਰੇ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨੀ ਤੋਂ ਬਿਨਾਂ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਅਨਾਜ ਤੋਂ ਬਿਨਾਂ ਜੀਵਨ ਸੰਭਵ ਨਹੀਂ ਤੇ ਅਨਾਜ ਕਿਸਾਨ ਪੈਦਾ ਕਰਦਾ ਹੈ। ਕਿਸਾਨ ਘਾਟਾ-ਵਾਧਾ ਨਾ ਦੇਖਦੇ ਹੋਏ ਵੀ ਲੋਕਾਂ ਦਾ ਢਿੱਡ ਭਰ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਕਿਸਾਨ ਹਨ ਅਤੇ ਉਹ ਖੇਤੀ ਦੀ ਨਬਜ਼ ਪਛਾਣਦੇ ਹਨ | ਮੁੱਖ ਮੰਤਰੀ ਕਿਸਾਨਾਂ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਵਿਧਾਇਕ ਨੇ ਕਿਹਾ ਕਿ ਖੇਤੀ ਨੂੰ ਲੈ ਕੇ ਨਵੀਆਂ-ਨਵੀਆਂ ਤਕਨੀਕਾਂ ਆ ਰਹੀਆਂ ਹਨ ਤੇ ਉਹਨਾਂ ਦੀ ਪ੍ਰਦਰਸ਼ਨੀ ਇਸ ਕਿਸਾਨ ਸਿਖਲਾਈ ਕੈਂਪ ਦੌਰਾਨ ਲਗਾਈ ਗਈ ਹੈ | ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਵੱਧ ਤੋਂ ਵੱਧ ਇਸ ਕੈਂਪ ਦਾ ਲਾਹਾ ਲੈਣ ਦੀ ਅਪੀਲ ਕੀਤੀ |
ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਦਾ ਕਿਸਾਨ ਸੁਚੇਤ ਹੋ ਗਿਆ ਹੈ ਅਤੇ ਪਰਾਲੀ ਦੀ ਸਾਂਭ-ਸੰਭਾਲ ਨੂੰ ਵੀ ਤਵੱਜੋਂ ਦੇ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੀ ਪਰਾਲੀ ਦੀ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ‘ਤੇ ਮੁਹੱਈਆ ਕਰਵਾ ਰਹੀ ਹੈ |
ਵਿਧਾਇਕ ਨੇ ਕਿਹਾ ਕਿ ਕਿਸਾਨਾਂ (farmers) ਨੂੰ ਸਮੇਂ ਦੀ ਲੋੜ ਅਨੁਸਾਰ ਕਣਕ-ਝੋਨੇ ਦੇ ਗੇੜ ‘ਚੋਂ ਨਿੱਕਲ ਕੇ ਸਹਾਇਕ ਧੰਦਿਆਂ ਵੱਲ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਮੋਹਾਲੀ ‘ਚ ਆਬਾਦੀ ਵਧਣ ਕਾਰਨ ਦੁੱਧ ਤੇ ਸਬਜ਼ੀਆਂ ਦੀ ਮੰਗ ਬਹੁਤ ਵਧੀ ਹੈ | ਕਿਸਾਨ ਦੁੱਧ ਤੇ ਸਬਜ਼ੀਆਂ ਦਾ ਕਿੱਤਾ ਅਪਨਾਉਣ ਤਾਂ ਬਹੁਤ ਮੁਨਾਫ਼ਾ ਖੱਟ ਸਕਦੇ ਹਨ।
ਇਸ ਦੌਰਾਨ ਹਲਕਾ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਕਿਸਾਨ ਮੇਲੇ ’ਚ ਪਹੁੰਚੇ ਅਤੇ ਕਿਹਾ ਕਿ ਹੁਣ ਤੱਕ ਸੂਬੇ ਦਾ ਕਿਸਾਨ ਲੁੱਟਿਆ ਤੇ ਪੱਟਿਆ ਗਿਆ ਹੈ | ਕਰਜ਼ੇ ਦੇ ਪੈਸੇ ‘ਚੋਂ ਕਿਸਾਨ ਖੇਤਾਂ ਖਾਦ ਖਰੀਦ ਰਿਹਾ ਹੈ | ਜਦੋਂ ਇਹ ਖਾਦ ਨਕਲੀ ਨਿਕਲ ਜਾਂਦੀ ਹੈ ਤਾਂ ਕਿਸਾਨ ਦੀ ਸਾਰੀ ਫਸਲ ਬਰਬਾਦ ਹੋਣ ਜਾਂਦੀ ਹੈ | ਮੌਜੂਦਾ ‘ਆਪ’ ਸਰਕਾਰ ਨੇ ਇਸ ਸੰਬੰਧੀ ਸਖ਼ਤ ਕਦਮ ਚੁੱਕੇ ਹਨ ਅਤੇ ਕਿਸਾਨ ਨੂੰ ਕੁਝ ਰਾਹਤ ਦਿੱਤੀ ਹੈ | ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕਰਨਾ ਕਾਫੀ ਨਹੀਂ, ਕਿਸਾਨ ਦੇ ਖਰਾਬ ਗਏ ਪੈਸੇ ਨੂੰ ਉਨ੍ਹਾਂ ਨੂੰ ਦਿਵਾਇਆ ਜਾਵੇ | ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਪਰਾਲੀ ਦੀਆਂ ਗੱਠਾਂ ਰੱਖਣ ਲਈ ਸਰਕਾਰੀ ਤੌਰ ‘ਤੇ ਡੰਪ ਤਿਆਰ ਕਰਨ ਦੀ ਹਦਾਇਤ ਕੀਤੀ ਹੈ | ਉਨ੍ਹਾਂ ਕਿਹਾ ਜਿਪਸਮ ਦੀ ਵਰਤੋਂ ਕਰ ਕੇ ਜ਼ਮੀਨਾਂ ਨੂੰ ਹੋਰ ਵਧੀਆ ਬਣਾਇਆ ਜਾਵੇ |
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀਆਂ ਮੁਸ਼ਕਿਲਾਂਦੂਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੇਸ਼ੱਕ ਕੇਂਦਰ ਸਰਕਾਰ ਨੇ ਫੰਡ ਰੋਕੇ ਹਨ ਪਰ ਫਿਰ ਵੀ ਪਿੰਡਾਂ ਦੀਆਂ ਸੜ੍ਹਕਾਂ ਨੂੰ ਹਰ ਹਾਲ ਬਣਾਇਆ ਜਾਵੇਗਾ। ਇਸ ਦੇ ਨਾਲ ਸਬੰਧੀ ਦਿੱਕਤਾਂ ਨੂੰ ਵੀ ਦੂਰ ਕੀਤਾ ਜਾਵੇਗਾ |
ਇਸ ਸਮਾਗਮ ‘ਚ ਡਾਇਰੈਕਟਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜਸਵੰਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਾਣੀ ਦੀ ਸੰਭਾਲ ਦੇ ਮੱਦੇਨਜ਼ਰ ਝੋਨੇ ਦੀਆਂ ਘੱਟ ਸਮੇਂ ਵਾਲੀਆਂ ਕਿਸਮਾਂ ਜਿਵੇਂਕਿ ਪੀ.ਆਰ. 126 ਵਰਗੀਆਂ ਕਿਸਮਾਂ ਲਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਹਨਾਂ ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਕਰੀਬ 30 ਫੀਸਦੀ ਵਧਿਆ ਹੈ। ਉਹਨਾਂ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਟੀ ਦੀਆਂ ਸਿਫਾਰਸ਼ਾਂ ਵੀ ਲਾਗੂ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਕਿਸਾਨ ਬਾਸਮਤੀ ਵੱਲ ਵੀ ਆਪਣੇ ਕਦਮ ਜ਼ਰੂਰ ਵਧਾਉਣ ਤੇ ਨਾਲ ਪੀ.ਐਮ.ਕਿਸਾਨ ਨਿਧੀ ਯੋਜਨਾ ਦਾ ਵੀ ਵੱਧ ਤੋਂ ਵੱਧ ਲਾਭ ਲੈਣ।
ਉਨ੍ਹਾਂ ਕਿਹਾ ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਮਸ਼ੀਨਰੀ ਚੱਲਦੇ  ਪਿਛਲੇ ਸਾਲ ਪਰਾਲੀ ਨੂੰ ਅੱਗ ਲੱਗਣ ਦੀ ਘਟਨਾਵਾਂ ‘ਚ ਕਮੀ ਆਈ ਹੈ ਅਤੇ ਇਸ ਵਾਰ ਜ਼ੀਰੋ ਬਰਨਿੰਗ ਦਾ ਟੀਚਾ ਰੱਖਿਆ ਹੈ | ਉਨ੍ਹਾਂ ਦੱਸਿਆ ਕਿ ਸੂਬੇ ‘ਚ 23 ਹਜ਼ਾਰ ਮਸ਼ੀਨਾਂ ਦਿੱਤੀਆਂ ਜਾਣਗੀਆਂ | ਕਿਸਾਨ ਨੂੰ ਮਸ਼ੀਨਾਂ ਦੀ ਸਬਸਿਡੀ ਉਨ੍ਹਾਂ ਦੇ ਖਾਤੇ ‘ਚ 15 ਤੋਂ 20 ਦਿਨ ਅੰਦਰ ਮਿਲੇਗੀ | ਇਸਦੇ ਨਾਲ ਹੀ ਕਸਟਮ ਹਾਏਰਿੰਗ ਸੈਂਟਰ ਜਾਂ ਕਿਸਾਨ ਗਰੁੱਪ ਅੱਗੇ ਆ ਕੇ 19 ਜੁਲਾਈ ਤੱਕ ਦਸਤੀ ਅਰਜ਼ੀ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਦੇ ਸਕਦੇ ਹਨ। ਉਨ੍ਹਾਂ  ਕਿਹਾ ਕਿ ਸੂਬੇ ਦੇ ਪਿੰਡਾਂ ‘ਚ ਸਹਿਕਾਰੀ ਸੁਸਾਇਟੀਆਂ ‘ਚੋਂ ਖਾਦ ਦੇ ਸੈਂਪਲ ਭਰੇ ਗਏ ਹਨ ਅਤੇ ਜੇਕਰ ਕੋਈ ਗੜਬੜੀ ਪੈ ਗਈ ਤਾਂ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਇਸ ਕਿਸਾਨ ਮੇਲੇ ‘ਚ ਮੋਹਾਲੀ ਦੇ ਐੱਸਡੀਐਮਦੀਪਾਂਕਰ ਗਰਗ, ਐੱਸਡੀਐਮ ਡੇਰਾਬਸੀ ਹਿਮਾਂਸ਼ੂ ਗੁਪਤਾ,  ਮੁੱਖ ਖੇਤੀਬਾੜੀ ਅਫ਼ਸਰ ਐੱਸ ਏ ਐੱਸ ਨਗਰ ਡਾ. ਗੁਰਮੇਲ ਸਿੰਘ, ਸਹਾਇਕ ਪ੍ਰੋਫ਼ੈਸਰ ਕੇ ਵੀ ਕੇ ਹਰਮੀਤ ਕੌਰ, ਸੁਖਮਨ ਬਾਠ ਡਿਪਟੀ ਸੀਈਓ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਡਾ. ਬੀ ਐਸ ਖੱਡਾ ਡਿਪਟੀ ਡਾਇਰੈਕਟਰ ਅਤੇ ਖੇਤੀਬਾੜੀ ਮਾਹਰ ਹਾਜ਼ਰ ਰਹੇ |
Scroll to Top