ਚੰਡੀਗੜ੍ਹ, 31 ਅਗਸਤ 2024: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Bram Shanker Jimpa) ਨੇ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਜਨਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਕਰਵਾਏ ਸੈਮੀਨਾਰ ਦੌਰਾਨ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਸਮੂਹ ਸਟਾਫ਼ ਨੂੰ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
ਵਰਨਣਯੋਗ ਹੈ ਕਿ ਮੈਗਸੀਪਾ ਵਿਖੇ ਵਿੱਤ ਕਮਿਸ਼ਨਰ ਸਕੱਤਰੇਤ ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਦਫ਼ਤਰਾਂ ‘ਚ ਆਚਰਣ, ਅਨੁਸ਼ਾਸਨ, ਹੁਨਰ ਅਤੇ ਇਮਾਨਦਾਰੀ ਦੇ ਵਿਸ਼ਿਆਂ ‘ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ‘ਚ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਸਕੱਤਰ ਮਾਲ ਅਲਕਨੰਦਾ ਦਿਆਲ, ਵਿਸ਼ੇਸ਼ ਸਕੱਤਰ ਮਾਲ ਉਪਕਾਰ ਸਿੰਘ ਤੋਂ ਇਲਾਵਾ ਵਿੱਤ ਕਮਿਸ਼ਨਰ ਸਕੱਤਰੇਤ ਪੰਜਾਬ ਦੇ 650 ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ।