June 30, 2024 11:33 pm
Patwaris

ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਵਾਪਸ ਲਿਆਉਣ ‘ਤੇ ਕਰ ਰਹੀ ਹੈ ਵਿਚਾਰ: CM ਭਗਵੰਤ ਮਾਨ

ਚੰਡੀਗੜ੍ਹ 19 ਸਤੰਬਰ 2022: ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਵਾਪਸ ਲਿਆਉਣ ਲਈ ਵਿਚਾਰ ਕਰ ਰਹੀ ਹੈ। ਇਸਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।