ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇ ਰਹੀ ਹੈ 11 ਹਜ਼ਾਰ ਰੁਪਏ ਪੈਨਸ਼ਨ: ਮੋਹਿੰਦਰ ਭਗਤ

ਚੰਡੀਗੜ੍ਹ, 25 ਅਗਸਤ 2025: ਪੰਜਾਬ ਦੇ ਕੈਬਿਨਟ ਮੰਤਰੀ ਮੋਹਿੰਦਰ ਭਗਤ ਦਾ ਕਹਿਣਾ ਹੈ ਕਿ ਦੇਸ਼ ਨੂੰ ਵਿਦੇਸ਼ੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਬਹਾਦਰ ਯੋਧਿਆਂ, ਉਨ੍ਹਾਂ ਨਾਇਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੋਹਿੰਦਰ ਭਗਤ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਪਹਿਲਾਂ ਸਿਰਫ਼ 9400 ਰੁਪਏ ਪ੍ਰਤੀ ਮਹੀਨਾ ਸੀ, ਪਰ ਪੰਜਾਬ ਸਰਕਾਰ ਨੇ ਇਸ ਪੈਨਸ਼ਨ ਦੀ ਰਕਮ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੇਵਾ ਕਰਨਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ‘ਚ ਯੋਗਦਾਨ ਪਾਉਣ ਵਾਲੇ ਇਹ ਮਹਾਨ ਯੋਧੇ ਸਾਡੇ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਵਿਦੇਸ਼ੀ ਤਾਕਤਾਂ ਵਿਰੁੱਧ ਆਜ਼ਾਦੀ ਸੰਗਰਾਮ ‘ਚ ਪੰਜਾਬੀ ਨਾਇਕਾਂ ਦਾ ਯੋਗਦਾਨ ਬੇਮਿਸਾਲ ਰਿਹਾ ਹੈ। ਸਾਡਾ ਦੇਸ਼ ਉਨ੍ਹਾਂ ਦੀ ਹਿੰਮਤ ਅਤੇ ਕੁਰਬਾਨੀ ਕਾਰਨ ਹੀ ਆਜ਼ਾਦ ਹੋਇਆ। ਉਨ੍ਹਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ‘ਚ ਦੇਸ਼ ਪ੍ਰਤੀ ਜਨੂੰਨ ਅਤੇ ਪਿਆਰ ਪੈਦਾ ਕਰੇਗੀ।

Read More: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ

Scroll to Top