July 2, 2024 8:51 pm
Harsimrat Kaur Badal

ਪੰਜਾਬ ਸਰਕਾਰ ਬਾਹਰਲੇ ਸੂਬਿਆਂ ਨੂੰ ਲੁਟਾ ਰਹੀ ਹੈ ਪੰਜਾਬ ਦਾ ਖਜ਼ਾਨਾਂ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 08 ਸਤੰਬਰ, 2023: ਮਾਨਸਾ ਦੇ ਬੱਚਤ ਭਵਨ ਵਿਖੇ ਅੱਜ ਬਠਿੰਡਾ ਤੋਂ ਸੰਸਦ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਵੱਲੋਂ ਐਮ.ਪੀ ਫੰਡਾਂ ਦੀ ਵਰਤੋਂ ਨੂੰ ਲੈ ਕੇ ਜ਼ਿਲੇ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰਜ਼ਗਾਰ ਦੇਣ ਦੀ ਗੱਲ ਕਰਦੇ ਸਨ, ਪੰਜਾਬ ਵਿੱਚ ਹੋਈ ਸਬ-ਇੰਸਪੈਕਟਰਾਂ ਦੀ ਭਰਤੀ ਵਿੱਚ ਛੇ ਹਰਿਆਣੇ ਦੇ ਨੌਜਵਾਨਾਂ ਅਤੇ ਇੱਕ ਪੰਜਾਬ ਦੇ ਨੌਜਵਾਨ ਨੂੰ ਭਰਤੀ ਕਰਕੇ ਪੰਜਾਬ ਦੇ ਖਜਾਨੇ ਨੂੰ ਬਾਹਰਲੇ ਸੂਬਿਆਂ ਨੂੰ ਲੁਟਾਇਆ ਜਾ ਰਿਹਾ ਹੈ। ਤਾਂ ਕਿ ਦੂਜੇ ਸੂਬਿਆਂ ਦੇ ਵਿੱਚ ਕੇਜਰੀਵਾਲ ਨੂੰ ਮਜ਼ਬੂਤ ਕੀਤਾ ਜਾ ਸਕੇ।

ਉਹਨਾਂ ਕਿਹਾ ਕੇ ਮੁੱਖ ਮੰਤਰੀਆਂ ਭਗਵੰਤ ਮਾਨ ਕਹਿੰਦੇ ਸਨ ਕਿ ਇੱਥੇ ਵਿਦੇਸ਼ਾਂ ਦੇ ਵਿੱਚੋਂ ਆ ਕੇ ਲੋਕ ਨੌਕਰੀ ਕਰਨਗੇ ਪਰ ਏਥੇ ਤਾਂ ਹਰਿਆਣੇ ਤੋਂ ਲਿਆ ਕੇ ਹੀ ਨੌਕਰੀ ਕਰਨ ਲਗਵਾ ਦਿੱਤੇ ਅਤੇ ਸਾਡੇ ਨੌਜਵਾਨਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ। ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਨਸ਼ਿਆਂ ਦੇ ਮਾਮਲੇ ‘ਤੇ ਬੋਲਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਤਾਮਕੋਟ ਜੇਲ੍ਹ ਦੇ ਵਿੱਚ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਨਸ਼ਿਆਂ ਦੀ ਸ਼ਰ੍ਹੇਆਮ ਭਰਮਾਰ ਹੋ ਰਹੀ ਹੈ | ਜੋ ਸਾਡੇ ਪਰਿਵਾਰ ‘ਤੇ ਕਿੱਕਲੀ ਬਣਾ ਬਣਾ ਕੇ ਲੋਕਾਂ ਨੂੰ ਸੁਣਾਉਂਦਾ ਸੀ ਅੱਜ ਉਸ ਦੇ ਰਾਜ ਵਿੱਚ ਜੇਲ੍ਹਾਂ ‘ਚੋਂ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ। ਪਰ ਪੰਜਾਬ ਸਰਕਾਰ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਮੁੱਖ ਮੰਤਰੀ ਪਹਿਲਾਂ ਆਪਣੇ ਸੀ ਐਮ ਹਾਊਸ ਵਿਚੋਂ ਨਸ਼ੇ ਨੂੰ ਦੂਰ ਕਰਨ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੇ ਟੈਸਟਾਂ ਨੂੰ ਹਿੰਦੀ ਦੇ ਵਿੱਚ ਲਿਆ ਜਾ ਰਿਹਾ ਹੈ।