solar power plants

ਪੰਜਾਬ ਸਰਕਾਰ ਵੱਲੋਂ 264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਿਤ ਕਰਨ ਦੀ ਤਿਆਰੀ

ਚੰਡੀਗੜ੍ਹ, 07 ਅਗਸਤ 2024: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (solar power plants) (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਿਤ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਉੱਚ-ਪੱਧਰੀ ਬੈਠਕ ‘ਚ ਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਸ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ ਹੈ ।

ਇਸ ਬਾਰੇ ਅਮਨ ਅਰੋੜਾ ਨੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਜਤਾਈ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਲਗਭਗ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਉਹ ਉਪਰਾਲਾ ਪੰਜਾਬ ‘ਚ ਲਗਭਗ 1056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ |

 

Scroll to Top