fruit trees

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਫ਼ਾਇਤੀ ਦਰਾਂ ‘ਤੇ ਫਲਦਾਰ ਬੂਟੇ ਮੁਹੱਈਆ ਕਰਵਾਏ ਜਾ ਰਹੇ ਹਨ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 30 ਜੁਲਾਈ 2024: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਿਫ਼ਾਇਤੀ ਦਰਾਂ ‘ਤੇ ਫਲਦਾਰ ਬੂਟੇ (fruit trees) ਮੁਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਇਸਦਾ ਮਕਸਦ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਹੈ |

ਇਸ ਬਾਰੇ ਡਾਇਰੈਕਟਰ ਬਾਗ਼ਬਾਨੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਨਰਸਰੀਆਂ ਤੋਂ ਬੂਟੇ (fruit trees) ਲੈਣ ਲਈ ਹੋਰ ਜਾਣਕਾਰੀ ਲਈ ਕਿਸਾਨ, ਬਾਗ਼ਬਾਨੀ ਵਿਭਾਗ ਦੇ ਨੋਡਲ ਅਫ਼ਸਰ ਨਾਲ ਮੋਬਾਈਲ ਨੰਬਰ 7508018803 ‘ਤੇ ਸੰਪਰਕ ਕਰ ਸਕਦੇ ਹਨ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ,ਇਸਦੇ ਹੱਲ ਲਈ ਬਦਲਾਅ ਜਰੂਰੀ ਹੈ | ਉਨ੍ਹਾਂ ਕਿਹਾ ਕਿ ਚੀਕੂ, ਨਿੰਬੂ, ਅੰਬ, ਅਮਰੂਦ, ਲੀਚੀ, ਜਾਮੁਨ,ਬਿਲ ਅਤੇ ਕਟਹਲ ਸਮੇਤ ਵੱਖ-ਵੱਖ ਫਲਾਂ ਵਾਲੇ ਰੁੱਖਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ |

 

 

 

Scroll to Top