Site icon TheUnmute.com

ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, CM ਮਾਨ ਵਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ

ਕਾਨੂੰਨ ਵਿਵਸਥਾ

ਚੰਡੀਗੜ੍ਹ 03 ਜਨਵਰੀ 2023 : ਪੰਜਾਬ ਸਰਕਾਰ (Punjab government) ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਖ਼ਤ ਨਜ਼ਰ ਆ ਰਹੀ ਹੈ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਕੁਰਕ ਕੀਤੀ ਜਾਵੇਗੀ ਅਤੇ ਗੰਭੀਰ ਮਾਮਲਿਆਂ ਵਿੱਚ ਜਾਇਦਾਦ ਕੁਰਕ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ ਹੈ। ਨਸ਼ਿਆਂ ਨਾਲ ਸਬੰਧਤ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ ਹੈ।

ਦੂਜੇ ਪਾਸੇ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਨਸ਼ਾ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਦਿੱਤੀਆਂ ਜਾਣਗੀਆਂ। ਜੇਕਰ ਕਿਸੇ ਇਲਾਕੇ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਉਸ ਦੀ ਜ਼ਿੰਮੇਵਾਰੀ ਸਥਾਨਕ ਐਸ.ਐਚ.ਓ. ਮੀਟਿੰਗ ਵਿੱਚ ਫਿਰੌਤੀ ਦੀਆਂ ਕਾਲਾਂ ਬਾਰੇ ਵੀ ਚਰਚਾ ਕੀਤੀ ਗਈ। ਪੰਜਾਬ ਸਰਕਾਰ ਨੇ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਪੰਜਾਬ ਡੀਜੀਪੀ ਗੌਰਵ ਯਾਦਵ, ਮੁੱਖ ਸਕੱਤਰ ਵਿਜੇ ਜੰਜੂਆ ਅੱਡੀ ਉੱਚ ਅਧਿਕਾਰੀ ਮੌਜੂਦ ਰਹੇ |

Exit mobile version