Panchayats

Punjab News: ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਦੀ ਪਹਿਲੀ ਬੈਠਕ ਸੰਬੰਧੀ ਪੱਤਰ ਜਾਰੀ

ਚੰਡੀਗੜ੍ਹ, 28 ਨਵੰਬਰ 2024: ਪੰਜਾਬ ਸਰਕਾਰ (Punjab Government) ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ (Panchayats) ਦੀ ਪਹਿਲੀ ਬੈਠਕ ਅਤੇ ਚੁਣੇ ਗਏ ਨਵੇਂ ਸਰਪੰਚਾਂ ਨੂੰ ਚਾਰ ਦਿਵਾਉਣ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ | ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਪੰਜਾਬ ‘ਚ ਨਵੀਆਂ ਚੁਣੀਆਂ ਪੰਚਾਇਤਾਂ ਦੀ ਪਹਿਲੀ ਬੈਠਕ 1 ਦਸੰਬਰ ਤੱਕ ਹੋਵੇਗੀ। ਸਾਰੀਆਂ ਥਾਵਾਂ ‘ਤੇ ਬੈਠਕਾਂ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ। ਇਸ ਸਬੰਧੀ ਪੰਚਾਇਤ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਹਨ।

Panchayats

ਪੰਚਾਇਤ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਚਾਇਤਾਂ ਦਾ ਕਾਰਜਕਾਲ ਪੰਚਾਇਤਾਂ (Panchayats) ਦੀ ਪਹਿਲੀ ਬੈਠਕ ਤੋਂ ਪੰਜ ਸਾਲ ਦਾ ਮੰਨਿਆ ਜਾਂਦਾ ਹੈ। ਅਜਿਹੇ ‘ਚ ਪੰਚਾਇਤ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੈਠਕ ‘ਚ ਦੇਰੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਵਧੀਕ ਸਕੱਤਰ ਨੇ ਹੁਕਮਾਂ ‘ਚ ਕਿਹਾ ਹੈ ਕਿ ਚੁਣੇ ਗਏ ਸਰਪੰਚਾਂ ਨੂੰ ਰਿਕਾਰਡ ਅਤੇ ਪ੍ਰਾਪਰਟੀ ਚਾਰਜਿਜ਼ ਬਿਨਾਂ ਕਿਸੇ ਦੇਰੀ ਦੇ ਦਿੱਤੇ ਜਾਣਗੇ।

ਜੇਕਰ ਪੰਚਾਇਤਾਂ ਨੂੰ ਆਪਣੇ ਚਾਰਜ ਲੈਣ ‘ਚ ਦੇਰੀ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਡੀ.ਡੀ.ਪੀ.ਓ. ਹੋਵੇਗੀ | ਇਸ ਦੇ ਨਾਲ ਹੀ ਉਨ੍ਹਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਪੰਜਾਬ ‘ਚ 13 ਹਜ਼ਾਰ ਨਵੇਂ ਸਰਪੰਚ ਅਤੇ ਕਰੀਬ 95 ਹਜ਼ਾਰ ਪੰਚ ਚੁਣੇ ਗਏ ਹਨ।

Scroll to Top