ਚੰਡੀਗੜ੍ਹ, 18 ਸਤੰਬਰ 2024: ਪੰਜਾਬ ਸਟੇਟ ਮਿਡ-ਡੇ-ਮੀਲ ਸੋਸਾਇਟੀ ਨੇ ਪੰਜਾਬ ਦੇ ਸਕੂਲ ਮੁਖੀਆਂ (School heads) ਨੂੰ ਕੁੱਕ-ਕਮ-ਹੈਲਪਰਾਂ ਨੂੰ ਹਟਾਉਣ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਦਰਅਸਲ, ਸੂਬੇ ਦੇ ਕਈ ਸਕੂਲ ਮੁਖੀ ਬੱਚਿਆਂ ਦੀ ਗਿਣਤੀ ਦੇ ਹਿਸਾਬ ਨਾਲ ਕੁੱਕ-ਕਮ-ਹੈਲਪਰ ਅਲਾਟ ਕਰ ਰਹੇ ਹਨ ਅਤੇ ਜਿਸਦੀ ਮੁੱਖ ਦਫ਼ਤਰ ਤੋਂ ਇਸ ਦੀ ਮਨਜ਼ੂਰੀ ਨਹੀਂ ਲਈ ਜਾ ਰਹੀ ਹੈ।
ਇਸ ਸੰਬੰਧੀ ਸਮੂਹ ਸਕੂਲ ਮੁਖੀਆਂ (School heads) ਨੂੰ ਹਦਾਇਤ ਕੀਤੀ ਹੈ ਕਿ ਹੈੱਡਕੁਆਰਟਰ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਕੁੱਕ-ਕਮ-ਹੈਲਪਰ ਨੂੰ ਬਰਖਾਸਤ ਨਾ ਕੀਤਾ ਜਾਵੇ, ਕਿਉਂਕਿ ਇਸ ਨਾਲ ਕੁੱਕ-ਕਮ-ਹੈਲਪਰਾਂ ਨੂੰ ਅਦਾਲਤ ਦਾ ਸਹਾਰਾ ਲੈਣਾ ਪਵੇਗਾ, ਜਿਸ ਨਾਲ ਸਮੇਂ ਅਤੇ ਵਿਭਾਗ ਦੇ ਪੈਸੇ ਦੀ ਬਰਬਾਦੀ ਹੋਵੇਗੀ | ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਕੁੱਕ-ਕਮ-ਹੈਲਪਰ ਹੈੱਡਕੁਆਰਟਰ ਦੀ ਮਨਜ਼ੂਰੀ ਤੋਂ ਬਿਨਾਂ ਹਟਾਇਆ ਜਾਂਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ ਦੀ ਹੋਵੇਗੀ।