July 3, 2024 2:36 am
300 units of free electricity

ਪੰਜਾਬ ਸਰਕਾਰ ਵਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਸੰਬੰਧੀ ਨਵੇਂ ਹੁਕਮ ਜਾਰੀ, ਕੁਝ ਸ਼ਰਤਾਂ ਹਟਾਈਆਂ

ਚੰਡੀਗੜ੍ਹ 12 ਜੁਲਾਈ 2022: ਪੰਜਾਬ ਸਰਕਾਰ ਵਲੋਂ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ (300 units of free electricity) ਪ੍ਰਤੀ ਮਹੀਨਾ ਦੇਣ ਬਾਰੇ ਅਤੇ ਘਰੇਲੂ ਖ਼ਪਤਕਾਰਾਂ ਦੇ ਮਿਤੀ 31 ਦਸੰਬਰ 2021 ਤੱਕ ਦੇ ਬਕਾਇਆ ਬਿੱਲਾਂ ਦੀ ਮੁਆਫ਼ੀ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ।ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਸੀ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਹੋਣਗੇ। ਭਾਵੇਂ ਉਸ ਦਾ 1 ਕਿੱਲੋਵਾਟ ਦਾ ਲੋਡ ਹੈ ਜਾਂ 10 ਕਿੱਲੋਵਾਟ ਦਾ ਲੋਡ ਹੈ। 31 ਦਸੰਬਰ 2021 ਤੱਕ ਸਾਰੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਹਰ ਕੈਟਾਗਰੀ ਦੇ ਬਿਜਲੀ ਦੇ ਬਿੱਲ ਪੰਜਾਬ ਸਰਕਾਰ ਵਲੋਂ ਮੁਆਫ਼ ਕੀਤੇ ਜਾਣਗੇ ।

300 units of free electricit