Punjab Government

ਪੰਜਾਬ ਸਰਕਾਰ ਵਲੋਂ ਸੜਕਾਂ ਕਿਨਾਰੇ ਲਗਾਈਆਂ ਰੇਹੜੀ-ਫੜੀਆਂ ਹਟਾਉਣ ਦੇ ਹੁਕਮ ਜਾਰੀ

ਚੰਡੀਗੜ੍ਹ 29 ਅਪ੍ਰੈਲ 2022: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਹੁਣ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਦਰਅਸਲ ਸੜਕ ‘ਤੇ ਖੜ੍ਹੇ ਰੇਹੜੀ-ਫੜੀਆਂ ਵਾਲਿਆਂ ਖਿਲਾਫ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਰੇਹੜੀ ਵਾਲਿਆਂ ਨੂੰ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਜਦੋਂ ਪੰਜਾਬ ਵਿੱਚ ਜੁਗਾੜੂ ਗੱਡੀਆਂ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਸੀ, ਤਾਂ ਬਾਅਦ ਵਿੱਚ ਮਾਨ ਸਰਕਾਰ ਵੱਲੋਂ ਇਹ ਹੁਕਮ ਵਾਪਸ ਲੈ ਲਿਆ ਗਿਆ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਰੁਜ਼ਗਾਰ ਦੇਣ ਆਏ ਹਾਂ, ਖੋਹਣ ਨਹੀਂ। ਹੁਣ ਦੇਖਣਾ ਇਹ ਹੋਵੇਗਾ ਕਿ ਰੇਹੜੀ ਵਾਲਿਆਂ ਨੂੰ ਹਟਾਉਣ ਦੇ ਸਬੰਧ ਵਿੱਚ ਅੱਗੇ ਕੀ ਹੁੰਦਾ ਹੈ।

Punjab Government

 

 

Scroll to Top