floods in Punjab

ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਫ਼ਾਈ, ਸੈਨੀਟਾਈਜ਼ੇਸ਼ਨ ਤੇ ਫੌਗਿੰਗ ਮੁਹਿੰਮ ਚਲਾਈ

ਚੰਡੀਗੜ੍ਹ, 16 ਸਤੰਬਰ 2025: ਪੰਜਾਬ ‘ਚ ਆਏ ਭਿਆਨਕ ਹੜ੍ਹਾਂ ਨੇ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਦਿੱਤਾ। ਪਿੰਡਾਂ ਅਤੇ ਸ਼ਹਿਰਾਂ ‘ਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਦੇ ਜੀਵਨ ‘ਤੇ ਡੂੰਘਾ ਅਸਰ ਪਿਆ ਹੈ। ਹੜ੍ਹ ਤੋਂ ਬਾਅਦ ਸਭ ਤੋਂ ਵੱਡੀ ਚੁਣੌਤੀ ਬਿਮਾਰੀਆਂ ਨੂੰ ਫੈਲਣ ਤੋਂ ਰੋਕਣਾ ਹੈ

ਇਸਦੇ ਚੱਲਦੇ ਪੰਜਾਬ ਸਰਕਾਰ ਨੇ ਸਫ਼ਾਈ, ਸੈਨੀਟਾਈਜ਼ੇਸ਼ਨ ਅਤੇ ਫੌਗਿੰਗ ਮੁਹਿੰਮ ਚਲਾਈ ਹੈ। ਨੰਗਲ ਸ਼ਹਿਰ ‘ਚ ਇਸ ਪਹਿਲ ਦੀ ਸ਼ੁਰੂਆਤ ਹੋਈ, ਜਿੱਥੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਨੀਟਾਈਜ਼ਰ ਦਾ ਛਿੜਕਾਅ ਕਰਵਾਇਆ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਪ੍ਰਭਾਵਿਤ ਪਰਿਵਾਰ ਤੱਕ ਪਹੁੰਚਣਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਿੱਥੇ-ਜਿੱਥੇ ਬਿਮਾਰੀ ਫੈਲਣ ਦਾ ਖ਼ਤਰਾ ਹੈ, ਉੱਥੇ ਤੁਰੰਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਗਲੀਆਂ-ਮੁਹੱਲਿਆਂ ਅਤੇ ਪਿੰਡਾਂ ‘ਚ ਸਫ਼ਾਈ ਅਤੇ ਛਿੜਕਾਅ ਨਾਲ ਲੋਕਾਂ ਨੂੰ ਅਸਲ ਰਾਹਤ ਮਿਲੀ ਹੈ।

ਇਸਤੋਂ ਇਲਾਵਾ ਪੰਜਾਬ ਸਰਕਾਰ ਨੇ ਪਸ਼ੂਆਂ ਲਈ ਵੀ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਹੈ। ਪੇਂਡੂ ਇਲਾਕਿਆਂ ‘ਚ ਕਿਸਾਨ ਅਤੇ ਪਸ਼ੂ ਪਾਲਕ ਨੂੰ ਰਾਹਤ ਮਿਲੇਗੀ। ਹੜ੍ਹ ਕਾਰਨ ਪਸ਼ੂ-ਧਨ ‘ਤੇ ਵੱਡਾ ਸੰਕਟ ਮੰਡਰਾ ਰਿਹਾ ਹੈ, ਸਰਕਾਰ ਇਸ ਸੰਬੰਧੀ ਕਦਮ ਚੁੱਕ ਰਹੀ ਹੈ | ਇਨ੍ਹਾਂ ਮੁਹਿੰਮਾਂ ਦੀ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਅਤੇ ਵਿਧਾਇਕ ਦੀ ਨਿਗਰਾਨੀ ਕਰ ਰਹੇ ਹਨ।

Read More: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਆਂਗਣਵਾੜੀ ਤੇ ਸਕੂਲਾਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ

Scroll to Top