ਚੰਡੀਗੜ੍ਹ, 12 ਸਤੰਬਰ 2024: ਪੰਜਾਬ ਸਰਕਾਰ ਨੇ ਆਂਗਣਵਾੜੀ ਕੇਂਦਰਾਂ ‘ਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ | ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲ ਹੀ ‘ਚ ਬੀਬੀਆਂ ਅਤੇ ਬੱਚਿਆਂ ਦੀ ਭਲਾਈ ਲਈ ‘’ਕਿਚਨ ਗਰੀਨਜ਼” ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ,|
ਇਸ ਤਹਿਤ ਸਾਰੇ ਆਂਗਣਵਾੜੀ ਕੇਂਦਰਾਂ ‘ਚ ਔਸ਼ਧੀ ਅਤੇ ਪੌਸ਼ਟਿਕ ਗੁਣਾ ਵਾਲੇ ਪੌਦਿਆਂ ਲਗਾਏ ਜਾਣਗੇ, ਜੋ ਕਿ ਇਨ੍ਹਾਂ ਕੇਂਦਰਾਂ ਨੂੰ ਪੌਸ਼ਟਿਕਤਾ ਦਾ ਕੇਂਦਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਸਬੰਧੀ ਜਾਣਕਾਰੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਔਸ਼ਧੀ ਗੁਣਾਂ ਨਾਲ ਭਰਪੂਰ ਇਨ੍ਹਾਂ ਜੜੀ-ਬੂਟੀਆਂ ਅਤੇ ਪੌਦਿਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਨਾਲ ਨਾ ਸਿਰਫ਼ ਕੁਪੋਸ਼ਣ ਦੀ ਸਮੱਸਿਆ ਹੱਲ ਹੋਵੇਗੀ ਸਗੋਂ ਇਹ ਲੋਕਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਵੀ ਪ੍ਰੇਰਿਤ ਕਰੇਗਾ।