TheUnmute.com

ਪੰਜਾਬ ਸਰਕਾਰ ਵਲੋਂ ਲਰਨਿੰਗ ਲਾਈਸੈਂਸ ਲਈ ਆਨਲਾਈਨ ਸਹੂਲਤ ਸ਼ੁਰੂ

ਚੰਡੀਗੜ੍ਹ 14 ਜੂਨ 2022: ਪੰਜਾਬ ਸਰਕਾਰ ਵਲੋਂ ਸੂਬੇ ‘ਚ ਲਰਨਿੰਗ ਲਾਈਸੈਂਸ ਦੀ ਆਨਲਾਈਨ (online learning license) ਸਹੂਲਤ ਸ਼ੁਰੂ ਕੀਤੀ ਗਈ ਹੈ। ਇਸਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਇਹ ਨਾ ਸਿਰਫ਼ ਈ-ਗਵਰਨਸ (E-Governance) ਵੱਲ ਵੱਡਾ ਕਦਮ ਹੈ, ਸਗੋਂ ਇਸ ਨਾਲ ਤੁਹਾਡਾ ਸਮਾਂ ਵੀ ਬਚੇਗਾ ਅਤੇ ਆਰਟੀਏ ਦੀਆਂ ਲਾਇਨਾਂ ਤੋਂ ਬਚੋਗੇ ਅਤੇ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ।

online learning license

Exit mobile version