ਚੰਡੀਗੜ੍ਹ, 17 ਮਈ 2025: ਪੰਜਾਬ ਸਰਕਾਰ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲ ਹੀ ‘ਚ ਹੋਏ ਤਣਾਅ ਕਾਰਨ ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ‘ਤੇ ਲਗਾਈ ਅਸਥਾਈ ਪਾਬੰਦੀ ਹੁਣ ਹਟਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨਵੇਂ ਅਧਿਕਾਰਤ ਹੁਕਮ ਮੁਤਾਬਕ ਸਾਰੇ ਵਿਭਾਗਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਹੁਣ ਕਰਮਚਾਰੀ ਆਮ ਪ੍ਰਕਿਰਿਆ ਦੇ ਤਹਿਤ ਛੁੱਟੀਆਂ ਲਈ ਅਰਜ਼ੀ ਦੇ ਸਕਦੇ ਹਨ।
ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ‘ਤੇ ਵਧਦੇ ਤਣਾਅ ਦੇ ਮੱਦੇਨਜ਼ਰ, ਪੰਜਾਬ ਸਮੇਤ ਕੁਝ ਹੋਰ ਸਰਹੱਦੀ ਸੂਬਿਆਂ ਨੇ ਸਰਕਾਰੀ ਸੇਵਾਵਾਂ ਦੀ ਨਿਰੰਤਰਤਾ ਬਣਾਈ ਰੱਖਣ ਲਈ ਕਰਮਚਾਰੀਆਂ ਦੀਆਂ ਛੁੱਟੀਆਂ ‘ਤੇ ਅਸਥਾਈ ਪਾਬੰਦੀ ਲਗਾਈ ਗਈ ਸੀ। ਇਹ ਫੈਸਲਾ ਸੁਰੱਖਿਆ ਅਤੇ ਪ੍ਰਸ਼ਾਸਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਸੀ।
ਹਾਲਾਂਕਿ, ਹੁਣ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਅਤੇ ਸ਼ੁਰੂਆਤੀ ਕੂਟਨੀਤਕ ਸਮਝੌਤੇ ਤੋਂ ਬਾਅਦ ਸਥਿਤੀ ਆਮ ਹੁੰਦੀ ਜਾਪਦੀ ਹੈ। ਇਸ ਦੇ ਚੱਲਦੇ ਪੰਜਾਬ ਸਰਕਾਰ ਨੇ ਆਪਣਾ ਪੁਰਾਣਾ ਹੁਕਮ ਵਾਪਸ ਲੈ ਲਿਆ ਹੈ ਅਤੇ ਕਰਮਚਾਰੀਆਂ ਨੂੰ ਦੁਬਾਰਾ ਛੁੱਟੀ ਦੀ ਆਗਿਆ ਦੇ ਦਿੱਤੀ ਹੈ।
ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਨੂੰ ਰਾਹਤ ਮਿਲੀ ਹੈ। ਕਰਮਚਾਰੀ ਨੇ ਵੀ ਸਰਕਾਰ ਦੇ ਇਸ ਕਦਮ ਦਾ ਸਵਾਗਤ ਕੀਤਾ ਹੈ ਅਤੇ ਇਸਨੂੰ ਇੱਕ ਸਕਾਰਾਤਮਕ ਪਹਿਲਕਦਮੀ ਕਿਹਾ ਹੈ।
Read More: Bank Holidays 2025: ਮਈ 2025 ਮਹੀਨੇ ‘ਚ ਇਸ ਦਿਨ ਬੈਕਾਂ ‘ਚ ਰਹਿਣਗੀਆਂ ਛੁੱਟੀਆਂ