28 ਮਈ 2025: ਪੰਜਾਬ ਸਰਕਾਰ (punjab sarkar) ਨੇ ਮੰਗਲਵਾਰ ਦੇਰ ਰਾਤ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 ਆਈਏਐਸ ਅਧਿਕਾਰੀਆਂ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ (transfers) ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ 11 ਪੀਸੀਐਸ ਅਤੇ 3 ਆਈਐਫਐਸ ਸ਼ਾਮਲ ਹਨ। ਆਈਏਐਸ ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਆਈਏਐਸ ਨਵਜੋਤ ਕੌਰ ਨੂੰ ਪ੍ਰਸੋਨਲ ਵਿਭਾਗ ਦੇ ਵਧੀਕ ਸਕੱਤਰ ਅਤੇ ਆਬਕਾਰੀ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸੇ ਤਰ੍ਹਾਂ, ਆਈਏਐਸ ਮੁਹੰਮਦ ਤਇਅਬ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦਾ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ। ਆਈਏਐਸ ਮੋਨੀਸ਼ ਕੁਮਾਰ ਨੂੰ ਵਿਸ਼ੇਸ਼ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਅਹੁਦਾ ਸੌਂਪਿਆ ਗਿਆ ਹੈ।
Read More: PCS Transfers: ਪੰਜਾਬ ਸਰਕਾਰ ਨੇ 22 PCS ਅਧਿਕਾਰੀਆਂ ਦੇ ਕੀਤੇ ਤਬਾਦਲੇ