ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 245 ਕਰੋੜ ਰੁਪਏ ਦਾ ਬਜ਼ਟ ਉਪਬੰਧ

ਚੰਡੀਗੜ੍ਹ, 28 ਜੂਨ 2025: Punjab Post Matric Scholarship Scheme:  ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।

ਇਸ ਸੰਬੰਧੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2.70 ਲੱਖ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਹੈ। ਇਹ ਟੀਚਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ‘ਚ ਮੱਦਦਗਾਰ ਸਾਬਤ ਹੋਵੇਗਾ।

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ‘ਚ ਵੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 2 ਲੱਖ 36 ਹਜ਼ਾਰ 575 ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਗਿਆ ਸੀ ਅਤੇ ਪੰਜਾਬ ਸਰਕਾਰ ਵੱਲੋਂ 266.57 ਕਰੋੜ ਰੁਪਏ ਦੀ ਰਕਮ ਅਦਾ ਕੀਤੀ ਸੀ।

ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਤਹਿਤ ਵਿਦਿਆਰਥੀਆਂ ਤੋਂ ਔਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਛੇਤੀ ਹੀ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਨੂੰ ਇਸ ਸਕੀਮ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹਜ਼ਾਰਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੇ ਉੱਚ ਸਿੱਖਿਆ ਪ੍ਰਾਪਤ ਕਰਕੇ ਉੱਚ ਨੌਕਰੀਆਂ, ਸਰਕਾਰੀ ਸੇਵਾਵਾਂ ਅਤੇ ਆਪਣੇ ਕਾਰੋਬਾਰਾਂ ‘ਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਨਾ ਸਿਰਫ਼ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ ਬਲਕਿ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਇੱਕ ਮਜ਼ਬੂਤ ​​ਪਲੇਟਫਾਰਮ ਵੀ ਪ੍ਰਦਾਨ ਕਰਦੀ ਹੈ।

Read More: ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਸਕਾਲਰਸ਼ਿਪ ‘ਚ 242 ਕਰੋੜ ਰੁਪਏ ਕੀਤੇ ਜਾਰੀ

Scroll to Top