ਭਾਜਪਾ ਉਮੀਦਵਾਰ IAS ਪਰਮਪਾਲ ਕੌਰ ਨੂੰ ਪੰਜਾਬ ਸਰਕਾਰ ਦਾ ਨੋਟਿਸ, ਤੁਰੰਤ ਡਿਊਟੀ ਜੁਆਇਨ ਕਰਨ ਦੀ ਹਦਾਇਤ

IAS Parampal Kaur

ਚੰਡੀਗੜ੍ਹ, 08 ਮਈ 2024: ਭਾਜਪਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ (IAS Parampal Kaur) ਮਲੂਕਾ ਦੇ ਅਸਤੀਫ਼ੇ ਦਾ ਮਾਮਲਾ ਹੱਲ ਨਹੀਂ ਹੋਇਆ ਹੈ। ਹੁਣ ਪੰਜਾਬ ਸਰਕਾਰ ਨੇ ਪਰਮਪਾਲ ਕੌਰ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ, ਕਿਉਂਕਿ ਉਸ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ।

ਉਨ੍ਹਾਂ ਨੂੰ ਡਿਊਟੀ ਤੋਂ ਮੁਕਤ ਜਾਂ ਸੇਵਾਮੁਕਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਨੂੰ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਪਰਮਪਾਲ ਕੌਰ (IAS Parampal Kaur) ਨੇ ਸਵੈਇੱਛੁਕ ਸੇਵਾਮੁਕਤੀ ਲਈ ਸਵੈ-ਇੱਛੁਕ ਸੇਵਾਮੁਕਤੀ (VRS) ਦੀ ਪ੍ਰਕਿਰਿਆ ਅਪਣਾਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।