July 7, 2024 5:19 pm
Zira liquor factor

ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ 16 ਜਨਵਰੀ 2023: ਪੰਜਾਬ ਵਿੱਚ ਲੋਕ ਰੋਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ | ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਮੈਂ ਫੈਕਟਰੀ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ | ਇਸ ਕਰਕੇ ਕਾਨੂੰਨੀ ਮਾਹਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ | ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ |

ਜਿਕਰਯੋਗ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਅੱਗੇ ਕਾਫੀ ਸਮੇਂ ਤੋਂ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੀ ਮੰਗ ਹੈ ਕਿ ਇਸ ਸ਼ਰਾਬ ਫੈਕਟਰੀ ਬੰਦ ਕੀਤਾ ਜਾਵੇ, ਕਿਉਂਕਿ ਇਸ ਨਾਲ ਪਿੰਡ ਦਾ ਪਾਣੀ ਅਤੇ ਹਵਾ ਦੂਸ਼ਿਤ ਹੁੰਦੀ ਹੈ | ਜਿਸਦਾ ਮਾਮਲਾ ਹਾਈਕੋਰਟ ਤੱਕ ਪਹੁੰਚ ਗਿਆ ਸੀ |