ਡਰਾਈਵਿੰਗ ਲਾਇਸੰਸ

ਪੰਜਾਬ ਸਰਕਾਰ ਵੱਲੋਂ RC ਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਹੁਕਮ

ਚੰਡੀਗੜ੍ਹ, 01 ਅਪ੍ਰੈਲ 2026: ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (RC) ਅਤੇ ਡਰਾਈਵਿੰਗ ਲਾਇਸੈਂਸਾਂ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਬੈਠਕ ਕੀਤੀ | ਇਸ ਬੈਠਕ ‘ਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਸ਼ਾਮਲ ਹੋਏ |

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ‘ਚ ਸਰਕਾਰ ਦਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸੰਬੰਧੀ ਮੁੱਦਿਆਂ ਨੂੰ ਹੱਲ ਕਰਨ ‘ਤੇ ਕੇਂਦਰਿਤ ਰਹੀ |

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ ‘ਤੇ ਲੰਬਿਤ ਪਈਆਂ ਕੁੱਲ ਅਰਜ਼ੀਆਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਇਨ੍ਹਾਂ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ।”

ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਰੀਆਂ ਅਰਜ਼ੀਆਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ‘ਚ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਦੇਰੀ ਹੋਈ ਹੈ।”
ਇਸਦੇ ਨਾਲ ਹੀ ਨਿਪਟਾਰੇ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ ਬਕਾਇਆ ਅਰਜ਼ੀਆਂ ਦੇ ਨਾਲ-ਨਾਲ ਦੇਰੀ ਦੇ ਖਾਸ ਕਾਰਨਾਂ ਬਾਰੇ ਵਿਸਤ੍ਰਿਤ ਡਾਟਾ ਸਰਗਰਮੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ।”

ਡਿਜੀਟਲ ਗਵਰਨੈਂਸ ਲਈ ਸਰਕਾਰ ਦੇ ਯਤਨਾਂ ਬਾਰੇ ਮੰਤਰੀ ਹਰਪਾਲ ਸਿੰਘ ਨੇ ਕਿਹਾ ਕਿ ਫੇਸਲੈੱਸ ਅਤੇ ਸੰਪਰਕ ਰਹਿਤ (ਕੰਨਟੈਕਟਲੈੱਸ) ਮੋਡ ਰਾਹੀਂ ਪੇਸ਼ ਕੀਤੀਆਂ ਜਾ ਰਹੀਆਂ ਡਰਾਈਵਿੰਗ ਲਾਇਸੈਂਸ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸ਼੍ਰੇਣੀਆਂ ਅਧੀਨ ਲੰਬਿਤ ਅਰਜ਼ੀਆਂ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।”

ਸੜਕ ਸੁਰੱਖਿਆ ਅਤੇ ਟਰਾਂਸਪੋਰਟ ਸੰਚਾਲਨ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ ਪੂਰੇ ਪੰਜਾਬ ‘ਚ ਬਿਹਤਰ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈਵੇਅ ਟਰੈਫਿਕ ਕੈਮਰਿਆਂ ਦੀ ਤਾਇਨਾਤੀ ਅਤੇ ਨਿਗਰਾਨੀ ਬਾਰੇ ਚਰਚਾ ਕੀਤੀ ਹੈ।”

Read More: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਕੇਂਦਰ ਸਰਕਾਰ ਦੀ ‘ਪੀਐਮ ਸੇਤੂ’ ਸਕੀਮ ਦੀ ਸ਼ਲਾਘਾ

ਵਿਦੇਸ਼

Scroll to Top