Harpal Singh Cheema

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਬਰਖਾਸਤਗੀ ਦੇ ਕਾਰਨਾਂ ਦੀ ਪੜਤਾਲ ਕਰਨ ਦੇ ਹੁਕਮ

ਚੰਡੀਗੜ੍ਹ, 06 ਨਵੰਬਰ 2024: ਪੰਜਾਬ (Punjab) ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਪ੍ਰਧਾਨਗੀ ਕਰਦਿਆਂ ਅਹਿਮ ਬੈਠਕ ਕੀਤੀ | ਇਸ ਬੈਠਕ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲਾਂ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਹੂਕ ਦਿੱਤੇ ਹਨ |

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਅਫ਼ਸਰਾਂ ਦੀ ਕਮੇਟੀ ਨੂੰ 2018 ਅਤੇ 2022 ‘ਚ ਅਧਿਆਪਕਾਂ ਨੂੰ ਰੈਗੂਲਰ ਕਰਨ ਵਾਂਗ ਸਕੂਲ ਦਫ਼ਤਰੀ ਸਟਾਫ਼ ਨੂੰ ਰੈਗੂਲਰ ਕਰਨ ਦਾ ਮੁੱਦਾ ਵਿਚਾਰਨ ਲਈ ਕਿਹਾ ਹੈ | ਇਸਦੇ ਨਾਲ ਹੀ ਇੱਕ ਮਹੀਨੇ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਵੱਲੋਂ ਉਠਾਏ ਗਏ ਤਨਖ਼ਾਹਾਂ ਸਬੰਧੀ ਮੁੱਦਿਆਂ ਨੂੰ ਛੇਤੀ ਹੱਲ ਕੀਤਾ ਜਾਵੇ।

ਬੈਠਕ ‘ਚ ਮੁੜ ਬਹਾਲ ਅਧਿਆਪਕ ਯੂਨੀਅਨ ਨੇ ਉਨ੍ਹਾਂ ਦੀ ਬਹਾਲੀ ਦੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ਦੀ ਮੰਗ ਕੀਤੀ ਹੈ। ਇਸ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਸਿੱਖਿਆ ਵਿਭਾਗ ਨੂੰ ਬਰਖਾਸਤ ਅਧਿਆਪਕਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਦੀ ਬਰਖਾਸਤਗੀ ਦੇ ਕਾਰਨਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਨੂੰ ਗਲਤ ਕਾਰਨਾਂ ਕਰਕੇ ਬਰਖਾਸਤ ਕੀਤਾ ਗਿਆ ਹੈ, ਉਨ੍ਹਾਂ ਦੇ ਕੇਸਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ 2364 ਈ.ਟੀ.ਟੀ. ਚੁਣੇ ਗਏ ਅਧਿਆਪਕ ਯੂਨੀਅਨ ਵੱਲੋਂ ਪੋਸਟਿੰਗ ਦੀ ਥਾਂ ਦੀ ਚੋਣ ‘ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ ‘ਤੇ ਯੂਨੀਅਨ ਵੱਲੋਂ ਦੱਸਿਆ ਗਿਆ ਕਿ ਇਸ ਸਬੰਧੀ ਪੋਰਟਲ ਖੋਲ੍ਹ ਦਿੱਤਾ ਹੈ |

Read More: ਪੰਜਾਬ ‘ਚ ਗੰਨੇ ਦੀ ਪਿੜਾਈ 25 ਨਵੰਬਰ ਤੋਂ ਹੋਵੇਗੀ ਸ਼ੁਰੂ: ਗੁਰਮੀਤ ਸਿੰਘ ਖੁੱਡੀਆਂ

ਇਸਦੇ ਨਾਲ ਹੀ ਜੁਆਇੰਟ ਐਕਸ਼ਨ ਕਮੇਟੀ ਫਾਰ ਵੈਟਸ ਫਾਰ ਪੇ-ਪੈਰਿਟੀ ਨੇ ਨਵੀਂ ਭਰਤੀ ਲਈ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦੇ ਫੈਸਲੇ ਤੋਂ ਬਾਅਦ ਵੈਟਰਨਰੀ ਅਫਸਰਾਂ ਦੇ ਮੈਡੀਕਲ ਅਤੇ ਡੈਂਟਲ ਅਫਸਰਾਂ ਦੇ ਮੁਕਾਬਲੇ ਹੇਠਲੇ ਬੇਸਿਕ ਪੇ ਸਕੇਲ ‘ਤੇ ਚਿੰਤਾ ਜ਼ਾਹਿਰ ਕੀਤੀ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਸਿਹਤ ਵਿਭਾਗ (Punjab) ਦੇ ਬਰਾਬਰ ਮਕਾਨ ਕਿਰਾਇਆ ਭੱਤਾ ਦੇਣ ਦੀ ਵੀ ਮੰਗ ਕੀਤੀ ਹੈ । ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਅਤੇ ਵਿੱਤੀ ਉਲਝਣਾਂ ਦਾ ਮੁਲਾਂਕਣ ਕਰਨ ਲਈ ਪ੍ਰਮੁੱਖ ਸਕੱਤਰ, ਵਿੱਤ ਨਾਲ ਛੇਤੀ ਬੇਥਕਮ ਕੀਤੀ ਜਾਵੇ । ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵੈਟਰਨਰੀ ਏ.ਆਈ. ਵਰਕਰ ਯੂਨੀਅਨਾਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪ੍ਰਸਤਾਵ ਪੇਸ਼ ਕੀਤੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗ੍ਰਾਮ ਪੰਚਾਇਤ ਵਾਟਰ ਸਪਲਾਈ ਪੰਪ ਅਪਰੇਟਰਜ਼ ਐਸੋਸੀਏਸ਼ਨ ਵੱਲੋਂ ਚੁੱਕੇ ਮਸਲਿਆਂ ‘ਤੇ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਬਲਾਕ ਪੱਧਰ ’ਤੇ ਕਮੇਟੀਆਂ ਬਣਾਉਣ ਬਾਰੇ ਵਿਚਾਰ ਕੀਤਾ ਜਾਵੇ । ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਲਈ ਸਿਖਲਾਈ ਪ੍ਰੋਗਰਾਮ ਲਈ ਲੋੜੀਂਦੀਆਂ ਯੋਗਤਾਵਾਂ ‘ਚ ਲੋੜੀਂਦੀਆਂ ਤਬਦੀਲੀਆਂ ਲਈ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਜਾਵੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਮੁਲਾਜ਼ਮਾਂ ਨੂੰ ਸਿਖਲਾਈ ਦਾ ਲਾਭ ਮਿਲ ਸਕੇ।

Scroll to Top